ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਬਣਾਵਾਂਗੇ ਅੱਗੇ ਦੀ ਰਣਨੀਤੀ : ਕਿਸਾਨ ਆਗੂ ਰਾਕੇਸ਼ ਟਿਕੈਤ

Tuesday, Jan 12, 2021 - 12:54 PM (IST)

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਬਣਾਵਾਂਗੇ ਅੱਗੇ ਦੀ ਰਣਨੀਤੀ : ਕਿਸਾਨ ਆਗੂ ਰਾਕੇਸ਼ ਟਿਕੈਤ

ਨਵੀਂ ਦਿੱਲੀ- ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਕੜਾਕੇ ਦੀ ਠੰਡ 'ਚ ਡਟੇ ਹੋਏ ਹਨ। ਅੱਜ ਕਿਸਾਨ ਅੰਦਲੋਨ 48ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਯਾਨੀ ਕਿ ਮੰਗਲਵਾਰ ਦਾ ਦਿਨ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੁਪਰੀਮ ਕੋਰਟ ਖੇਤੀ ਕਾਨੂੰਨਾਂ ਅਤੇ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ 'ਤੇ ਅੱਜ ਆਪਣਾ ਫ਼ੈਸਲਾ ਸੁਣਾਏਗਾ। ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਬਿਆਨ ਦਿੱਤਾ ਹੈ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਇਕ ਕੋਰ ਕਮੇਟੀ ਦੀ ਬੈਠਕ ਕਰਾਂਗੇ। ਇਸ ਤੋਂ ਬਾਅਦ ਅਸੀਂ ਆਪਣੀ ਕਾਨੂੰਨੀ ਟੀਮ ਨਾਲ ਇਸ 'ਤੇ ਚਰਚਾ ਕਰਾਂਗੇ ਅਤੇ ਤੈਅ ਕਰਾਂਗੇ ਕਿ ਕੀ ਕਰਨਾ ਹੈ। ਕੋਰਟ ਦੇ ਫ਼ੈਸਲੇ ਤੋਂ ਬਾਅਦ ਉਹ ਅੱਗੇ ਦੀ ਰਣਨੀਤੀ ਬਣਾਉਣਗੇ।

ਇਹ ਵੀ ਪੜ੍ਹੋ : ਸਿੰਘੂ ਸਰਹੱਦ 'ਤੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਲਾਭ ਸਿੰਘ ਦੀ ਮੌਤ

PunjabKesariਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਝਾੜ ਪਾਈ ਗਈ ਸੀ ਕਿ ਉਹ ਕਿਸਾਨ ਅੰਦੋਲਨ ਨੂੰ ਠੀਕ-ਢੰਗ ਨਾਲ ਨਹੀਂ ਨਿਪਟਾ ਰਹੀ। ਕੋਰਟ ਨੇ ਕਿਹਾ ਸੀ ਕਿ ਅੰਦੋਲਨ ਕਰ ਰਹੇ ਕਿਸਾਨ ਠੰਡ 'ਚ ਬੈਠੇ ਹਨ। ਹਾਲਾਤ ਖਰਾਬ ਹੁੰਦੇ ਜਾ ਰਹੇ ਹਨ, ਲੋਕ ਮਰ ਰਹੇ ਹਨ। ਅਸੀਂ ਮਾਹਰ ਕਮੇਟੀ ਬਣਾਉਣਾ ਚਾਹੁੰਦੇ ਹਾਂ, ਉਦੋਂ ਤੱਕ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੋਕੇ ਨਹੀਂ ਤਾਂ ਅਸੀਂ ਐਕਸ਼ਨ ਲਵਾਂਗੇ। ਇਸ ਲਈ ਬੀਤੇ ਦਿਨ ਕਮੇਟੀ ਲਈ ਨਾਵਾਂ ਦੀ ਮੰਗ ਕੀਤੀ ਗਈ ਸੀ। ਕਿਸਾਨਾਂ ਨੇ ਹਾਲਾਂਕਿ ਕਿਸੇ ਵੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਨੋਟ- ਕੀ ਕਿਸਾਨ ਅੰਦੋਲਨ ਦਾ ਸੁਪਰੀਮ ਕੋਰਟ ਕੱਢੇਗੀ ਕੋਈ ਹੱਲ? ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ 


author

DIsha

Content Editor

Related News