ਚੀਫ ਜਸਟਿਸ ਰੰਜਨ ਗੋਗੋਈ ਨੂੰ ਯੌਨ ਸ਼ੋਸ਼ਣ ਮਾਮਲੇ ''ਚ ਮਿਲੀ ਕਲੀਨ ਚਿੱਟ

05/06/2019 6:26:46 PM

ਨਵੀਂ ਦਿੱਲੀ— ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੂੰ ਯੌਨ ਸ਼ੋਸ਼ਣ ਦੇ ਮਾਮਲੇ 'ਚ ਕਲੀਨ ਚਿੱਟ ਮਿਲ ਗਈ ਹੈ। ਤਿੰਨ ਜੱਜਾਂ ਦੀ ਕਮੇਟੀ ਨੇ ਚੀਫ ਜਸਟਿਸ ਗੋਗੋਈ ਨੂੰ ਇਸ ਮਾਮਲੇ 'ਚ ਕਲੀਨ ਚਿੱਟ ਦਿੱਤੀ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਇਨ ਹਾਊਸ ਕਮੇਟੀ ਨੇ ਇਸ ਮਾਮਲੇ 'ਚ ਸੋਮਵਾਰ ਨੂੰ ਕਿਹਾ ਕਿ ਉਹ ਇਸ ਨਤੀਜੇ 'ਤੇ ਪਹੁੰਚੇ ਹਨ ਕਿ ਚੀਫ ਜਸਟਿਸ ਰੰਜਨ 'ਤੇ ਜੋ ਦੋਸ਼ ਲਗਾਏ ਗਏ ਹਨ, ਉਹ ਗਲਤ ਹਨ। ਜਸਟਿਸ ਐੱਸ.ਏ. ਬੋਬੜੇ ਦੀ ਪ੍ਰਧਾਨਗੀ ਵਾਲੀ ਤਿੰਨ ਜੱਜਾਂ ਦੀ ਕਮੇਟੀ ਨੇ ਯੌਨ ਸ਼ੋਸ਼ਣ ਦੀ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ। ਕਮੇਟੀ ਨੇ ਆਪਣੀ ਰਿਪੋਰਟ ਜਮ੍ਹਾ ਕਰ ਦਿੱਤੀ ਹੈ। ਇਹ ਰਿਪੋਰਟ ਚੀਫ ਜਸਟਿਸ ਤੋਂ ਇਲਾਵਾ ਸੀਨੀਅਰ ਜੱਜਾਂ ਨੂੰ ਵੀ ਸੌਂਪ ਦਿੱਤੀ ਗਈ ਹੈ।

ਪੀੜਤ ਔਰਤ ਨੇ ਜੱਜਾਂ ਦੀ ਕਮੇਟੀ 'ਤੇ ਚੁੱਕਿਆ ਸੀ ਸਵਾਲ
ਇਸ ਤੋਂ ਪਹਿਲਾਂ ਯੌਨ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਔਰਤ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਜੱਜਾਂ ਦੀ ਕਮੇਟੀ 'ਤੇ ਸਵਾਲ ਖੜ੍ਹੇ ਕਰ ਚੁਕੀ ਹੈ। ਔਰਤ ਨੇ ਕਮੇਟੀ 'ਤੇ ਯੌਨ ਸ਼ੋਸ਼ਣ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਔਰਤ ਦਾ ਦੋਸ਼ ਸੀ ਕਿ ਕਮੇਟੀ ਵਲੋਂ ਮੇਰੇ ਤੋਂ ਵਾਰ-ਵਾਰ ਪੁੱਛਿਆ ਗਿਆ ਕਿ ਯੌਨ ਸ਼ੋਸ਼ਣ ਦੀ ਸ਼ਿਕਾਇਤ ਮੈਂ ਦੇਰ ਨਾਲ ਕਿਉਂ ਕੀਤੀ। ਇਸ ਤੋਂ ਪਹਿਲਾਂ ਚੀਫ ਜਸਟਿਸ ਰੰਜਨ ਵਿਰੁੱਧ ਯੌਨ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਗਠਿਤ ਤਿੰਨ ਜੱਜਾਂ ਦੀ ਅੰਦਰੂਨੀ ਜਾਂਚ ਕਮੇਟੀ ਤੋਂ ਜਸਟਿਸ ਐੱਨ.ਵੀ. ਰਮਨ ਨੇ ਖੁਦ ਨੂੰ ਵੱਖ ਕਰ ਲਿਆ ਸੀ। ਦਰਅਸਲ ਦੋਸ਼ ਲਗਾਉਣਵਾਲੀ ਮਹਿਲਾ ਕਰਮਚਾਰੀ ਨੇ ਇਸ ਕਮੇਟੀ 'ਚ ਜਸਟਿਸ ਐੱਨ.ਵੀ. ਰਮਨ ਨੂੰ ਸ਼ਾਮਲ ਕੀਤੇ ਜਾਣ 'ਤੇ ਇਤਰਾਜ਼ ਜ਼ਾਹਰ ਕੀਤਾ ਸੀ।

DIsha

This news is Content Editor DIsha