ਚੋਣ ਬਾਂਡ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
Saturday, Jul 20, 2024 - 10:01 AM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੋਣ ਬਾਂਡ ਯੋਜਨਾ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕੀਤੇ ਜਾਣ ਦੀ ਅਪੀਲ ਕਰਨ ਵਾਲੀ ਜਨਹਿਤ ਪਟੀਸ਼ਨ ’ਤੇ 22 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। ਚੀਫ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਦੀਆਂ ਦਲੀਲਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ 2 ਗੈਰ ਸਰਕਾਰੀ ਸੰਗਠਨਾਂ- ‘ਕਾਮਨ ਕਾਜ਼’ ਅਤੇ ‘ਸੈਂਟਰ ਫ਼ਾਰ ਪਬਲਿਕ ਇੰਟਰੇਸਟ ਲਿਟੀਗੇਸ਼ਨ’ (ਸੀ. ਪੀ. ਆਈ. ਐੱਲ.) ਦੀ ਜਨਹਿੱਤ ਪਟੀਸ਼ਨ ਸੋਮਵਾਰ ਨੂੰ ਸੁਣਵਾਈ ਲਈ ਸੂਚੀਬੱਧ ਹੈ।
ਬੈਂਚ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਸੂਚੀਬੱਧ ਇਸੇ ਤਰ੍ਹਾਂ ਦੀ ਇਕ ਹੋਰ ਪਟੀਸ਼ਨ ’ਤੇ ਵੀ 22 ਜੁਲਾਈ ਨੂੰ ਜਨਹਿਤ ਪਟੀਸ਼ਨ ਨਾਲ ਸੁਣਵਾਈ ਕੀਤੀ ਜਾਵੇਗੀ। ਦੋਵਾਂ ਗੈਰ-ਸਰਕਾਰੀ ਸੰਗਠਨਾਂ ਵਲੋਂ ਦਾਇਰ ਜਨਹਿਤ ਪਟੀਸ਼ਨ ’ਚ ਸਿਆਸੀ ਪਾਰਟੀਆਂ, ਕੰਪਨੀਆਂ ਅਤੇ ਜਾਂਚ ਏਜੰਸੀਆਂ ਵਿਚਾਲੇ ‘ਸਪੱਸ਼ਟ ਸੌਦੇਬਾਜ਼ੀ’ ਦਾ ਦੋਸ਼ ਲਗਾਇਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e