ਸ਼ਿਵ ਸੈਨਾ ਮਾਮਲਾ: ਊਧਵ ਠਾਕਰੇ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ ਫ਼ੈਸਲੇ ''ਤੇ ਰੋਕ ਲਾਉਣ ਤੋਂ ਕੀਤਾ ਇਨਕਾਰ

02/23/2023 4:44:48 AM

ਨਵੀਂ ਦਿੱਲੀ (ਭਾਸ਼ਾ): ਸੁਪਰੀਮ ਕੋਰਟ ਨੇ ਏਕਨਾਥ ਸ਼ਿੰਦੇ ਗੁੱਟ ਨੂੰ ਅਸਲੀ ਸ਼ਿਵਸੈਨਾ ਮੰਨਣ ਵਾਲੇ ਚੋਣ ਕਮਿਸ਼ਨ ਦੇ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੇ ਧੜੇ ਨੂੰ ਨੋਟਿਸ ਜਾਰੀ ਕੀਤਾ। ਊਧਵ ਠਾਕਰੇ ਨੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਸਾਰੇ ਸਕੂਲਾਂ 'ਚ ਪੜ੍ਹਾਈ ਜਾਵੇਗੀ ਪ੍ਰਧਾਨ ਮੰਤਰੀ ਮੋਦੀ ਦੀ ਕਿਤਾਬ, ਸਿੱਖਿਆ ਮੰਤਰਾਲੇ ਨੇ ਸੂਬਿਆਂ ਨੂੰ ਦਿੱਤੇ ਨਿਰਦੇਸ਼

ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਪੀ.ਐੱਸ ਨਰਸਿਮਹਾ ਅਤੇ ਜੇ.ਬੀ. ਪਾਰਦੀਵਾਲਾ ਦੀ ਬੈਂਚ ਨੇ ਠਾਕਰੇ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ 'ਤੇ ਗੌਰ ਕੀਤਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਤੋਂ ਜਵਾਬ ਮੰਗਿਆ। ਬੈਂਚ ਨੇ ਕਿਹਾ, "ਠੀਕ ਹੈ, ਨੋਟਿਸ ਜਾਰੀ ਕੀਤਾ ਜਾਂਦਾ ਹੈ। ਜਵਾਬੀ ਹਲਫ਼ਨਾਮਾ ਦੋ ਹਫ਼ਤਿਆਂ ਦੇ ਅੰਦਰ ਦਾਖ਼ਲ ਕਰੋ।" 

ਇਹ ਖ਼ਬਰ ਵੀ ਪੜ੍ਹੋ - ਫ਼ਰਵਰੀ 'ਚ ਅਪ੍ਰੈਲ ਵਰਗੀ ਗਰਮੀ ਜੇਬ ਨੂੰ ਵੀ ਕਰੇਗੀ ਗਰਮ! ਫ਼ਸਲਾਂ ਦੀ ਪੈਦਾਵਾਰ ਹੋਵੇਗੀ ਪ੍ਰਭਾਵਿਤ

ਬੈਂਚ ਨੇ ਨੋਟਿਸ ਜਾਰੀ ਕੀਤਾ ਪਰ ਸ਼ਿੰਦੇ ਧੜੇ ਨੂੰ ਅਸਲੀ ਸ਼ਿਵ ਸੈਨਾ ਮੰਨਣ ਵਾਲੇ ਚੋਣ ਕਮਿਸ਼ਨ ਦੇ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਦੂਜੀ ਧਿਰ ਨੂੰ ਸੁਣੇ ਬਿਨਾਂ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਮੰਗਲਵਾਰ ਨੂੰ ਚੋਣ ਕਮਿਸ਼ਨ ਦੇ ਫ਼ੈਸਲੇ ਦੇ ਖ਼ਿਲਾਫ਼ ਠਾਕਰੇ ਧੜੇ ਦੀ ਪਟਿਸ਼ਨ 'ਤੇ ਸੁਣਵਾਈ ਲਈ ਤਿਆਰ ਹੋ ਗਈ ਸੀ। ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਅਸਲੀ ਸ਼ਿਵ ਸੈਨਾ ਦੇ ਰੂਪ ਵਿਚ ਮਾਨਤਾ ਦੇਣ ਤੋਂ ਇਲਾਵਾ ਚੋਣ ਕਮਿਸ਼ਨ ਨੇ ਉਸ ਨੂੰ ਪਾਰਟੀ ਦੇ ਮੂਲ 'ਤੀਰ-ਕਮਾਨ' ਚੋਣ ਨਿਸ਼ਾਨ ਅਲਾਟ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News