ਮਹਾਰਾਸ਼ਟਰ ’ਚ ਪੰਚਾਇਤ ਉਪ ਚੋਣਾਂ ’ਤੇ ਰੋਕ ਤੋਂ ਸੁਪਰੀਮ ਕੋਰਟ ਦੀ ਨਾਂਹ
Wednesday, Jul 07, 2021 - 04:46 AM (IST)
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮਹਾਰਾਸ਼ਟਰ ’ਚ ਹੋਣ ਵਾਲੀਆਂ ਪੰਚਾਇਤ ਚੋਣਾਂ ਨੂੰ ਮੁਲਤਵੀ ਕਰਨ ਤੋਂ ਮੰਗਲਵਾਰ ਨੂੰ ਇਨਕਾਰ ਕਰ ਦਿੱਤਾ। ਜਸਟਿਸ ਏ. ਐੱਮ. ਖਾਨਵਿਲਕਰ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਸੂਬਾ ਚੋਣ ਕਮਿਸ਼ਨ ਨੂੰ ਕੋਰੋਨਾ ਪ੍ਰੋਟੋਕਾਲ ਅਨੁਸਾਰ ਤੇ ਲਾਕਡਾਊਨ ਦੇ ਹਾਲਾਤ ਨੂੰ ਧਿਆਨ ’ਚ ਰੱਖਦੇ ਹੋਏ ਚੋਣਾਂ ਕਰਾਉਣ ਦੀ ਇਜਾਜ਼ਤ ਦਿੱਤੀ।
ਇਹ ਵੀ ਪੜ੍ਹੋ- ਪਹਿਲੀ ਵਾਰ ਦੁਬਈ ਭੇਜੀ ਗਈ ਕਸ਼ਮੀਰ ਦੀ ਖਾਸ ਚੈਰੀ, ਕਿਸਾਨਾਂ ਦੀ ਵਧੇਗੀ ਕਮਾਈ
ਜਸਟਿਸ ਖਾਨਵਿਲਕਰ ਨੇ ਕਿਹਾ ਕਿ ਕਮਿਸ਼ਨ ਨੂੰ ਸੰਵਿਧਾਨ ਤੇ ਕਾਨੂੰਨ ਵੱਲੋਂ ਇਹ ਸੰਵਿਧਾਨਕ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਇਕ ਤੈਅ ਸਮਾਂ-ਹੱਦ ਦੇ ਅੰਦਰ ਚੋਣਾਂ ਕਰਵਾਏ। ਜ਼ਿਕਰਯੋਗ ਹੈ ਕਿ ਰਾਖਵਾਂਕਰਨ ਦੀ 50 ਫੀਸਦੀ ਦੀ ਵੱਧ ਤੋਂ ਵੱਧ ਹੱਦ ਦੀ ਉਲੰਘਣਾ ਦੇ ਕਾਰਣ 5 ਜ਼ਿਲਿਆਂ ਦੀਆਂ ਜ਼ਿਲਾ ਪ੍ਰੀਸ਼ਦ ਤੇ ਇਸ ਦੇ ਤਹਿਤ ਆਉਣ ਵਾਲੀਆਂ 33 ਪੰਚਾਇਤ ਕਮੇਟੀਆਂ ਦੀਆਂ ਸੀਟਾਂ ਖਾਲੀ ਹੋਈਆਂ ਸਨ, ਜਿਨ੍ਹਾਂ ’ਤੇ ਉਪ ਚੋਣਾਂ ਕਰਵਾਉਣੀਆਂ ਹਨ ਪਰ ਸੂਬਾ ਸਰਕਾਰ ਨੇ ਕੋਵਿਡ ਮਹਾਮਾਰੀ ਨੂੰ ਆਧਾਰ ਬਣਾ ਕੇ ਉਪ ਚੋਣਾਂ ’ਤੇ 6 ਮਹੀਨਿਆਂ ਲਈ ਰੋਕ ਲਗਾਉਣ ਦੀ ਅਪੀਲ ਸੁਪਰੀਮ ਕੋਰਟ ਨੂੰ ਕੀਤੀ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।