ਸੁਪਰੀਮ ਕੋਰਟ ਵਲੋਂ ਬੰਗਾਲ ’ਚ CBI ਦੀ ਜਾਂਚ ਵਿਰੁੱਧ ਤੁਰੰਤ ਸੁਣਵਾਈ ਤੋਂ ਇਨਕਾਰ
Thursday, Feb 22, 2024 - 11:27 AM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਪੱਛਮੀ ਬੰਗਾਲ ਸਰਕਾਰ ਵੱਲੋਂ ਦਾਇਰ ਕੀਤੇ ਗਏ ਉਸ ਕੇਸ ਨੂੰ ਤੁਰੰਤ ਸੂਚੀਬੱਧ ਕਰਨ ਅਤੇ ਉਸ ’ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਜਿਸ ’ਚ ਸੂਬੇ ਦੀ ਪੇਸ਼ਗੀ ਇਜਾਜ਼ਤ ਤੋਂ ਬਿਨਾਂ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਮਾਮਲਿਆਂ ਦੀ ਕੇਂਦਰੀ ਜਾਂਚ ਬਿਊਰੋ ਵਲੋਂ ਜਾਂਚ ਜਾਰੀ ਰੱਖਣ ਦਾ ਦੋਸ਼ ਹੈ।
ਕੇਸ ਵਿੱਚ ਪੱਛਮੀ ਬੰਗਾਲ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ , ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੂੰ ਦੱਸਿਆ ਕਿ ਕੇਸ ਦੀ ਸੁਣਵਾਈ 9 ਵਾਰ ਮੁਲਤਵੀ ਕੀਤੀ ਜਾ ਚੁਕੀ ਹੈ।
ਸਿੱਬਲ ਨੇ ਕਿਹਾ ਕਿ 'ਮਾਮਲਾ ਸੂਚੀਬੱਧ ਕੀਤਾ ਜਾ ਰਿਹਾ ਹੈ ਪਰ ਅਸੀਂ ਸੰਵਿਧਾਨਕ ਬੈਂਚ ਕੋਲ ਆਏ ਹਾਂ। ਕੀ ਇਹ ਬੁੱਧਵਾਰ ਜਾਂ ਵੀਰਵਾਰ ਨੂੰ ਸੁਣਿਆ ਜਾ ਸਕਦਾ ਹੈ? ਸੀ. ਜੇ. ਆਈ. ਨੇ ਇਸ ’ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ।