ਮੋਦੀ ਦੇ ਭਾਸ਼ਣ ਖਿਲਾਫ ਦਾਇਰ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਰੱਦ, ਕਿਹਾ- ਮਾਮਲੇ ’ਚ ਦਖਲ ਨਹੀਂ ਦੇ ਸਕਦੇ

Tuesday, May 14, 2024 - 08:21 PM (IST)

ਮੋਦੀ ਦੇ ਭਾਸ਼ਣ ਖਿਲਾਫ ਦਾਇਰ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਰੱਦ, ਕਿਹਾ- ਮਾਮਲੇ ’ਚ ਦਖਲ ਨਹੀਂ ਦੇ ਸਕਦੇ

ਨਵੀਂ ਦਿੱਲੀ, (ਅਨਸ)- ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਕਥਿਤ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਖਿਲਾਫ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੱਲੋਂ ਦਿੱਤੇ ਗਏ ਨਫ਼ਰਤ ਭਰੇ ਭਾਸ਼ਣਾਂ ਵਿਰੁੱਧ ਭਾਰਤੀ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਲਈ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿਚ ਦਖਲ ਦੇਣ ਲਈ ਤਿਆਰ ਨਹੀਂ ਹਾਂ।

ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਸਾਬਕਾ ਆਈ. ਏ. ਐੱਸ. ਅਧਿਕਾਰੀ ਈ. ਏ. ਐੱਸ. ਸਰਮਾ ਅਤੇ ਸਾਬਕਾ ਆਈ. ਆਈ. ਐੱਮ. ਡੀਨ ਤ੍ਰਿਲੋਚਨ ਸ਼ਾਸਤਰੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸੰਜੇ ਹੇਗੜੇ ਨੇ ਕਿਹਾ ਕਿ 2019 ਵਿਚ ਅਦਾਲਤ ਨੇ ਅਜਿਹੀ ਹੀ ਇਕ ਪਟੀਸ਼ਨ ’ਤੇ ਵਿਚਾਰ ਕੀਤਾ ਸੀ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਸੀ। ਹਾਲਾਂਕਿ ਚੋਣਾਂ ਖਤਮ ਹੋਣ ਤੋਂ ਬਾਅਦ ਇਹ ਮਾਮਲਾ ਸੁਲਝ ਗਿਆ।


author

Rakesh

Content Editor

Related News