ਅਵਾਰਾ ਕੁੱਤਿਆਂ ਨੂੰ ਰੱਖਣ ਦਾ ਮਤਲਬ ਇਹ ਨਹੀਂ ਕਿ ਤੁਸੀਂ ਹੋਰ ਲੋਕਾਂ ਲਈ ਪਰੇਸ਼ਾਨੀ ਖੜ੍ਹੀ ਕਰੋ : SC

Friday, Nov 18, 2022 - 02:13 PM (IST)

ਅਵਾਰਾ ਕੁੱਤਿਆਂ ਨੂੰ ਰੱਖਣ ਦਾ ਮਤਲਬ ਇਹ ਨਹੀਂ ਕਿ ਤੁਸੀਂ ਹੋਰ ਲੋਕਾਂ ਲਈ ਪਰੇਸ਼ਾਨੀ ਖੜ੍ਹੀ ਕਰੋ : SC

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਇਕ ਔਰਤ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ, ਜਿਸ 'ਚ ਉਸ ਨੇ 60 ਤੋਂ ਵੱਧ ਅਵਾਰਾ ਕੁੱਤਿਆਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਸੀ। ਔਰਤ ਕਾਫ਼ੀ ਸਮੇਂ ਤੋਂ ਇਨ੍ਹਾਂ ਕੁੱਤਿਆਂ ਦੀ ਦੇਖਭਾਲ ਕਰ ਰਹੀ ਹੈ। ਜੱਜ ਐੱਮ.ਆਰ. ਸ਼ਾਹ ਅਤੇ ਜੱਜ ਐੱਮ.ਐੱਮ. ਸੁੰਦਰੇਸ਼ ਦੀ ਇਕ ਬੈਂਚ ਨੇ ਪਟੀਸ਼ਨਕਰਤਾ ਵਲੋਂ ਪੇਸ਼ ਹੋਏ ਵਕੀਲ ਨੂੰ ਮਾਮਲਾ, ਇਸ ਸੰਬੰਧਤ 'ਚ ਪੈਂਡਿੰਗ ਮਾਮਲਿਆਂ 'ਤੇ ਸੁਣਵਾਈ ਕਰ ਰਹੀ ਇਕ ਹੋਰ ਬੈਂਚ ਦੇ ਸਾਹਮਣੇ ਉਠਾਉਣ ਲਈ ਕਿਹਾ। 

ਬੈਂਚ ਨੇ ਕਿਹਾ,''ਅਵਾਰਾ ਕੁੱਤਿਆਂ ਨੂੰ ਰੱਖਣ ਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਉਨ੍ਹਾਂ ਨੂੰ ਸੜਕਾਂ 'ਤੇ ਲੈ ਜਾਓ, ਲੜਾਈ ਕਰੋ ਅਤੇ ਲੋਕਾਂ ਦੇ ਜੀਵਨ 'ਚ ਪਰੇਸ਼ਾਨੀ ਖੜ੍ਹੀ ਕਰੋ।'' ਬੈਂਚ ਨੇ ਆਪਣੇ ਆਦੇਸ਼ 'ਚ ਕਿਹਾ,''ਜਿਵੇਂ ਕਿ ਇਹ ਦੱਸਿਆ ਗਿਆ ਹੈ ਕਿ ਇਸ ਤਰ੍ਹਾਂ ਦੇ ਮੁੱਦੇ 'ਤੇ ਇਕ ਹੋਰ ਬੈਂਚ ਸੁਣਵਾਈ ਕਰ ਰਹੀ ਹੈ, ਇਸ ਲਈ ਮੌਜੂਦਾ ਰਿਟ ਪਟੀਸ਼ਨ 'ਤੇ ਸੁਣਵਾਈ ਨਹੀਂ ਕੀਤੀ ਜਾ ਸਕਦੀ।'' ਸੁਪਰੀਮ ਕੋਰਟ ਮੱਧ ਪ੍ਰਦੇਸ਼ ਦੀ ਸਮਰਿਨ ਬਾਨੋ ਦੀ ਇਸ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ, ਜਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਰਾਜ 'ਚ ਅਵਾਰਾ ਕੁੱਤਿਆਂ ਨੂੰ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੋਸ਼ ਲਗਾਇਆ ਸੀ ਕਿ ਅਧਿਕਾਰੀ ਕੋਈ ਕਾਰਵਾਈ ਨਹੀਂ ਕਰ ਰਹੇ ਹਨ ਅਤੇ ਉਨ੍ਹਾਂ ਨੇ ਉਨ੍ਹਾਂ 67 ਅਵਾਰਾ ਕੁੱਤਿਆਂ ਲਈ ਸੁਰੱਖਿਆ ਦੀ ਮੰਗ ਕੀਤੀ ਸੀ, ਜਿਨ੍ਹਾਂ ਦੀ ਉਹ ਕਾਫ਼ੀ ਸਮੇਂ ਤੋਂ ਦੇਖਭਾਲ ਕਰ ਰਹੀ ਹੈ।


author

DIsha

Content Editor

Related News