ਸੁਪਰੀਮ ਕੋਰਟ ਨੇ ਰੱਦ ਕੀਤੀ ਮਮਤਾ ਬੈਨਰਜੀ ਨੂੰ CM ਅਹੁਦੇ ਤੋਂ ਹਟਾਉਣ ਦੀ ਮੰਗ
Tuesday, Sep 17, 2024 - 04:37 PM (IST)
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਕ ਪੋਸਟ ਗ੍ਰੈਜੂਏਟ ਸਿਖਿਆਰਥੀ ਡਾਕਟਰ ਨਾਲ 9 ਅਗਸਤ ਨੂੰ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿਚ ਮਮਤਾ ਬੈਨਰਜੀ ਨੂੰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ 'ਸੁਓ ਮੋਟੂ' ਮਾਮਲੇ ਦੀ ਸੁਣਵਾਈ ਦੌਰਾਨ ਇੱਕ ਪਟੀਸ਼ਨ 'ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਸਬੰਧਤ ਵਕੀਲ ਨੂੰ ਅਦਾਲਤੀ ਕਾਰਵਾਈ ਤੋਂ ਰੋਕਣ ਦੀ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ - ਅੱਜ ਹੋਵੇਗੀ PM ਮੋਦੀ ਦੇ ਤੋਹਫ਼ਿਆਂ ਦੀ ਨਿਲਾਮੀ, ਜਾਣੋ ਕਿੰਨੀ ਹੋਵੇਗੀ ਕੀਮਤ
ਬੈਂਚ ਨੇ ਐਡਵੋਕੇਟ ਨੂੰ ਕਿਹਾ ਕਿ ਜੇਕਰ ਉਹ ਇਸ ਨੂੰ (ਅਦਾਲਤ) ਸਿਆਸੀ ਮੰਚ ਦੀ ਤਰ੍ਹਾਂ ਸਮਝਣਗੇ ਤਾਂ ਉਹਨਾਂ ਨੂੰ ਇਸ ਅਦਾਲਤੀ ਕਾਰਵਾਈ ਵਿੱਚ ਹਿੱਸਾ ਲੈਣ ਤੋਂ ਰੋਕ ਦਿੱਤਾ ਜਾਵੇਗਾ। ਬੈਂਚ ਦੀ ਪ੍ਰਧਾਨਗੀ ਕਰ ਰਹੇ ਜਸਟਿਸ ਚੰਦਰਚੂੜ ਨੇ ਸਬੰਧਤ ਵਕੀਲ ਨੂੰ ਸਖ਼ਤ ਲਹਿਜੇ ਵਿੱਚ ਕਿਹਾ, ‘ਇਹ ਕੋਈ ਸਿਆਸੀ ਮੰਚ ਨਹੀਂ ਹੈ। ਤੁਸੀਂ ਵਕੀਲ ਭਾਈਚਾਰੇ ਨਾਲ ਸਬੰਧਤ ਹੋ। ਅਸੀਂ ਜੋ ਕਹਿੰਦੇ ਹਾਂ ਉਸ ਲਈ ਸਾਨੂੰ ਤੁਹਾਡੀ ਪੁਸ਼ਟੀ ਦੀ ਲੋੜ ਨਹੀਂ ਹੈ। ਤੁਸੀਂ ਜੋ ਵੀ ਕਹਿੰਦੇ ਹੋ, ਉਸ ਨੂੰ ਕਾਨੂੰਨੀ ਅਨੁਸ਼ਾਸਨ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਅਸੀਂ ਇੱਥੇ ਇਹ ਸਮਝਣ ਲਈ ਨਹੀਂ ਬੈਠੇ ਹਾਂ ਕਿ ਤੁਸੀਂ ਕਿਸੇ ਸਿਆਸੀ ਅਹੁਦੇਦਾਰ ਬਾਰੇ ਕੀ ਸੋਚਦੇ ਹੋ। ਤੁਹਾਡੀ ਅੰਤਰਿਮ ਅਰਜ਼ੀ ਸਾਡਾ ਅਧਿਕਾਰ ਖੇਤਰ ਨਹੀਂ ਹੈ। ਦੇਖੋ, ਮੈਨੂੰ ਅਫਸੋਸ ਹੈ, ਕਿਰਪਾ ਕਰਕੇ ਅਜਿਹਾ ਨਾ ਕਰੋ, ਨਹੀਂ ਤਾਂ ਮੈਂ ਤੁਹਾਨੂੰ ਇਸ ਅਦਾਲਤੀ ਕਾਰਵਾਈ ਤੋਂ ਵਾਂਝਾ ਕਰ ਦਿਆਂਗਾ।'
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8