ਵੈਕਸੀਨ ਨਹੀਂ ਹੁੰਦੀ ਤਾਂ ਕੀ ਹੁੰਦਾ... ਸਾਈਡ ਇਫੈਕਟ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ SC ਵਲੋਂ ਖਾਰਜ

Monday, Oct 14, 2024 - 04:06 PM (IST)

ਵੈਕਸੀਨ ਨਹੀਂ ਹੁੰਦੀ ਤਾਂ ਕੀ ਹੁੰਦਾ... ਸਾਈਡ ਇਫੈਕਟ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ SC ਵਲੋਂ ਖਾਰਜ

ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਕ ਪਟੀਸ਼ਨ ਖਾਰਜ ਕਰ ਦਿੱਤੀ, ਜਿਸ 'ਚ ਦੋਸ਼ ਲਗਾਇਆ ਗਿਆ ਸੀ ਕੋਵਿਡ-19 ਵੈਕਸੀਨ ਦੇ ਇਸਤੇਮਾਲ ਨਾਲ ਖੂਨ ਦੇ ਥੱਕੇ ਜੰਮਣ ਵਰਗੇ ਸਾਈਡ ਇਫੈਕਟ ਹੋ ਸਕਦੇ ਹਨ। ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜੱਜ ਜੇ.ਬੀ. ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਪਟੀਸ਼ਨ ਸਿਰਫ਼ ਸਨਸਨੀ ਪੈਦਾ ਕਰਨ ਦੀ ਇਕ ਕੋਸ਼ਿਸ਼ ਹੈ।

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇਕਰ ਲੋਕਾਂ ਨੇ ਵੈਕਸੀਨ ਨਹੀਂ ਲਈ ਹੁੰਦੀ ਤਾਂ ਕੀ ਹੁੰਦਾ। ਸੁਪਰੀਮ ਕੋਰਟ ਨੇ ਕਿਹਾ,''ਅਸੀਂ ਇਸ ਮੁੱਦੇ ਨੂੰ ਚੁੱਕਣਾ ਨਹੀਂ ਚਾਹੁੰਦੇ, ਇਹ ਸਿਰਫ਼ ਸਨਸਨੀ ਪੈਦਾ ਕਰਨ ਲਈ ਹੈ।'' ਕੋਰਟ ਨੇ ਇਹ ਵੀ ਜਾਣਨਾ ਚਾਹਿਆ ਕਿ ਪਟੀਸ਼ਨ ਦਾ ਕੀ ਉਪਯੋਗ ਸੀ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਦੇ ਵਕੀਲ ਤੋਂ ਇਹ ਵੀ ਪੁੱਛਿਆ ਕਿ ਕੀ ਉਨ੍ਹਾਂ ਨੇ ਦਵਾਈ ਲਈ ਹੈ। ਵਕੀਲ ਨੇ ਹਾਂ 'ਚ ਜਵਾਬ ਦਿੱਤਾ। ਇਸ ਤੋਂ ਬਾਅਦ ਅਦਾਲਤ ਨੇ ਜਾਣਨਾ ਚਾਹਿਆ ਕਿ ਕੀ ਉਨ੍ਹਾਂ ਨੂੰ ਕੋਈ ਸਾਈਡ ਇਫੈਕਟ ਹੋਇਆ ਅਤੇ ਵਕੀਲ ਦਾ ਜਵਾਬ ਸੀ ਕਿ ਉਨ੍ਹਾਂ ਨੂੰ ਕੋਈ ਸਾਈਡ ਇਫੈਕਟ ਨਹੀਂ ਹੋਇਆ। ਇਹ ਪਟੀਸ਼ਨ ਪ੍ਰਿਯਾ ਮਿਸ਼ਰਾ ਅਤੇ ਹੋਰ ਨੇ ਦਾਇਰ ਕੀਤੀ ਹੈ, ਜਿਨ੍ਹਾਂ ਨੇ ਕੋਵਿਡ ਟੀਕਿਆਂ ਦੇ ਗਲਤ ਪ੍ਰਭਾਵਾਂ ਨੂੰ ਚੁਣੌਤੀ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News