ਕੇਜਰੀਵਾਲ ਨੂੰ SC ਵੱਲੋਂ ਇਕ ਹੋਰ ਵੱਡੀ ਰਾਹਤ, CM ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖ਼ਾਰਜ
Monday, May 13, 2024 - 06:17 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਸੋਮਵਾਰ ਯਾਨੀ ਅੱਜ ਖ਼ਾਰਜ ਕਰ ਦਿੱਤੀ ਗਈ ਹੈ। ਜਸਟਿਸ ਖੰਨਾ ਨੇ ਮਾਮਲੇ 'ਚ ਸੁਣਵਾਈ ਕਰਦੇ ਹੋਏ ਕਿਹਾ ਕਿ ਇਸ ਮਾਮਲੇ 'ਤੇ ਅਸੀਂ ਫ਼ੈਸਲਾ ਨਹੀਂ ਲੈ ਸਕਦੇ। ਦਿੱਲੀ ਦੇ ਐੱਲ.ਜੀ. ਵਿਨੇ ਕੁਮਾਰ ਸਕਸੈਨਾ ਮਾਮਲੇ 'ਚ ਕੋਈ ਐਕਸ਼ਨ ਲੈਣਾ ਚਾਹੁੰਦੇ ਹਨ ਤਾਂ ਉਹ ਲੈਣ।
Supreme Court dismisses a plea seeking Arvind Kejriwal's removal as the Chief Minister of Delhi because of his arrest by the Enforcement Directorate in the Delhi excise policy case. pic.twitter.com/0fqhXyznZj
— ANI (@ANI) May 13, 2024
ਜ਼ਿਕਰਯੋਗ ਹੈ ਕਿ ਸ਼ਰਾਬ ਨੀਤੀ ਘੋਟਾਲੇ ਦੇ ਦੋਸ਼ੀ ਅਰਵਿੰਦ ਕੇਜਰੀਵਾਲ ਫਿਲਹਾਲ ਅੰਤਰਿਮ ਜ਼ਮਾਨਤ 'ਤੇ ਹਨ। ਈ.ਡੀ. ਨੇ ਉਨ੍ਹਾਂ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਵੀ ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ, ਜਿਸ ਨੂੰ ਲੈ ਕੇ ਸੰਦੀਪ ਕੁਮਾਰ ਨਾਂ ਦੇ ਸ਼ਖ਼ਸ ਨੇ ਪਹਿਲਾਂ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਲਗਾਈ ਸੀ। ਦਿੱਲੀ ਹਾਈ ਕੋਰਟ ਨੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਉਂਦੇ ਹੋਏ 10 ਅਪ੍ਰੈਲ ਨੂੰ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ।
ਇਸ ਤੋਂ ਬਾਅਦ ਪਟੀਸ਼ਨਕਰਤਾ ਸੁਪਰੀਮ ਕੋਰਟ ਪਹੁੰਚੇ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਮਾਮਲੇ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਸੀਂ ਹਾਈ ਕੋਰਟ ਨੂੰ ਨਹੀਂ ਛੇੜਾਂਗੇ। ਓਧਰ, ਅਰਵਿੰਦ ਕੇਜਰੀਵਾਲ ਨਾਲ ਜੁੜੇ ਇਕ ਮਾਨਹਾਨੀ ਮਾਮਲੇ ਦੀ ਵੀ ਅੱਜ ਸੁਣਵਾਈ ਹੋਣੀ ਹੈ।