ਸੇਵਾਮੁਕਤੀ ਤੋਂ ਪਹਿਲਾਂ ਜੱਜਾਂ ਵੱਲੋਂ ਫਟਾਫਟ ਫੈਸਲੇ ਸੁਣਾਉਣਾ ਮੰਦਭਾਗਾ : ਸੁਪਰੀਮ ਕੋਰਟ
Friday, Dec 19, 2025 - 07:50 AM (IST)
ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਸੇਵਾਮੁਕਤੀ ਤੋਂ ਠੀਕ ਪਹਿਲਾਂ ਜੱਜਾਂ ਵੱਲੋਂ ਫਟਾਫਟ ਫੈਸਲੇ ਸੁਣਾਉਣ ਦੇ ਵਧਦੇ ਰੁਝਾਨ ’ਤੇ ਵੀਰਵਾਰ ਇਤਰਾਜ਼ ਜਤਾਇਆ ਤੇ ਇਸ ਦੀ ਤੁਲਨਾ ਕਿਸੇ ਮੈਚ ਦੇ ਆਖਰੀ ਓਵਰਾਂ ’ਚ ਬੱਲੇਬਾਜ਼ ਵੱਲੋਂ ਛੱਕੇ ਮਾਰਨ ਨਾਲ ਕੀਤੀ। ਜਾਣਕਾਰੀ ਮੁਤਾਬਕ ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਇਕ ਬੈਂਚ ਮੱਧ ਪ੍ਰਦੇਸ਼ ਦੇ ਇਕ ਮੁੱਖ ਜ਼ਿਲ੍ਹਾ ਜੱਜ ਵੱਲੋਂ ਦਾਇਰ ਇਕ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।
ਪੜ੍ਹੋ ਇਹ ਵੀ - 4 ਗਰਲਫ੍ਰੈਂਡ, 3 ਪ੍ਰੇਗਨੇਂਟ ਤੇ SDM ਨੂੰ ਜੜ੍ਹਿਆ ਥੱਪੜ..., AI ਨਾਲ ਬਣੇ ਫਰਜ਼ੀ IAS ਦਾ ਕਾਰਾ ਉੱਡਾ ਦੇਵੇਗਾ ਤੁਹਾਡੇ
ਇਸ ’ਚ ਉਨ੍ਹਾਂ ਕੁਝ ਸ਼ੱਕੀ ਨਿਆਂਇਕ ਫੈਸਲਿਆਂ ਕਾਰਨ ਨਿਰਧਾਰਤ ਸੇਵਾਮੁਕਤੀ ਤੋਂ ਸਿਰਫ਼ 10 ਦਿਨ ਪਹਿਲਾਂ ਮੁਅੱਤਲ ਕਰਨ ਦੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਜਸਟਿਸ ਜੋਇਮਲਿਆ ਬਾਗਚੀ ਤੇ ਵਿਪੁਲ ਐੱਮ. ਪੰਚੋਲੀ ਵੀ ਬੈਂਚ ’ਚ ਸਨ। ਬੈਂਚ ਨੇ ਕਿਹਾ ਕਿ ਰਿਟਾਇਰਮੈਂਟ ਤੋਂ ਠੀਕ ਪਹਿਲਾਂ ਜੱਜ ‘ਛੱਕੇ’ ਮਾਰਨੇ ਸ਼ੁਰੂ ਕਰ ਦਿੰਦੇ ਹਨ। ਇਹ ਇਕ ਮੰਦਭਾਗਾ ਰੁਝਾਨ ਹੈ। ਅਸੀਂ ਇਸ ਬਾਰੇ ਵਿਸਥਾਰ ਨਾਲ ਚਰਚਾ ਨਹੀਂ ਕਰਨਾ ਚਾਹੁੰਦੇ। ਜੱਜਾਂ ਵੱਲੋਂ ਰਿਟਾਇਰਮੈਂਟ ਤੋਂ ਠੀਕ ਪਹਿਲਾਂ ਕਈ ਹੁਕਮ ਦੇਣ ਦਾ ਰੁਝਾਨ ਵਧ ਰਿਹਾ ਹੈ।
ਪੜ੍ਹੋ ਇਹ ਵੀ - ਸਿਰਫ਼ 1 ਰੁਪਏ 'ਚ ਜ਼ਮੀਨ ਦੇ ਰਹੀ ਸਰਕਾਰ, ਜਾਣੋ ਕਿਸ ਨੂੰ ਮਿਲੇਗਾ ਫਾਇਦਾ, ਕੀ ਹਨ ਸ਼ਰਤਾਂ
ਮੱਧ ਪ੍ਰਦੇਸ਼ ਦੇ ਇਕ ਜੁਡੀਸ਼ੀਅਲ ਅਧਿਕਾਰੀ 30 ਨਵੰਬਰ ਨੂੰ ਸੇਵਾਮੁਕਤ ਹੋਣ ਵਾਲੇ ਸਨ। ਉਨ੍ਹਾਂ ਨੂੰ ਕਥਿਤ ਤੌਰ ’ਤੇ ਦਿੱਤੇ ਗਏ 2 ਜੁਡੀਸ਼ੀਅਲ ਹੁਕਮਾਂ ਲਈ 19 ਨਵੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਚੀਫ਼ ਜਸਟਿਸ ਸੂਰਿਆਕਾਂਤ ਨੇ ਜੁਡੀਸ਼ੀਅਲ ਗਲਤੀ ਤੇ ਮਾੜੇ ਵਤੀਰੇ ’ਚ ਫਰਕ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਲਈ ਮੁਅੱਤਲ ਤਾਂ ਨਹੀਂ ਕੀਤਾ ਜਾ ਸਕਦਾ ਪਰ ਜੇ ਹੁਕਮ ਸਪੱਸ਼ਟ ਰੂਪ ਨਾਲ ਬੇਈਮਾਨ ਵਾਲਾ ਹੋਵੇ ਤਾਂ ਕੀ ਕੀਤਾ ਜਾ ਸਕਦਾ ਹੈ?
ਪੜ੍ਹੋ ਇਹ ਵੀ - 20 ਦਸੰਬਰ ਤੋਂ ਸਕੂਲ ਬੰਦ, ਇਸ ਸੂਬੇ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
