ਰਾਖਵਾਂਕਰਨ ’ਚੋਂ ਕਿਸੇ ਨੂੰ ਬਾਹਰ ਕਰਨਾ ਕਾਰਜਪਾਲਿਕਾ ਦਾ ਕੰਮ : ਸੁਪਰੀਮ ਕੋਰਟ

Friday, Jan 10, 2025 - 12:44 AM (IST)

ਰਾਖਵਾਂਕਰਨ ’ਚੋਂ ਕਿਸੇ ਨੂੰ ਬਾਹਰ ਕਰਨਾ ਕਾਰਜਪਾਲਿਕਾ ਦਾ ਕੰਮ : ਸੁਪਰੀਮ ਕੋਰਟ

ਨਵੀਂ ਦਿੱਲੀ, (ਭਾਸ਼ਾ)– ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਕਾਰਜਪਾਲਿਕਾ ਅਤੇ ਵਿਧਾਨਪਾਲਿਕਾ ਇਹ ਤੈਅ ਕਰਨਗੀਆਂ ਕੀ ਕੀ ਉਨ੍ਹਾਂ ਲੋਕਾਂ ਨੂੰ ਰਾਖਵੇਂਕਰਨ ਦੇ ਦਾਇਰੇ ਵਿਚੋਂ ਬਾਹਰ ਰੱਖਿਆ ਜਾਵੇ, ਜੋ ਕੋਟੇ ਦਾ ਲਾਭ ਲੈ ਚੁੱਕੇ ਹਨ ਅਤੇ ਦੂਜਿਆਂ ਨਾਲ ਮੁਕਾਬਲਾ ਕਰਨ ਦੀ ਸਥਿਤੀ ਵਿਚ ਹਨ।

ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਪਿਛਲੇ ਸਾਲ ਅਗਸਤ ਵਿਚ ਸੁਪਰੀਮ ਕੋਰਟ ਦੀ 7 ਜੱਜਾਂ ਦੀ ਸੰਵਿਧਾਨ ਬੈਂਚ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਇਕ ਪਟੀਸ਼ਨ ’ਤੇ ਇਹ ਟਿੱਪਣੀ ਕੀਤੀ। ਜਸਟਿਸ ਗਵਈ ਨੇ ਕਿਹਾ ਕਿ ਸਾਡਾ ਵਿਚਾਰ ਹੈ ਕਿ ਪਿਛਲੇ 75 ਸਾਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਜਿਹੇ ਵਿਅਕਤੀ ਜੋ ਪਹਿਲਾਂ ਤੋਂ ਹੀ ਲਾਭ ਲੈ ਚੁੱਕੇ ਹਨ ਅਤੇ ਦੂਜਿਆਂ ਨਾਲ ਮੁਕਾਬਲਾ ਕਰਨ ਦੀ ਸਥਿਤੀ ਹਨ, ਉਨ੍ਹਾਂ ਨੂੰ ਰਾਖਵੇਂਕਰਨ ਵਿਚੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ।


author

Rakesh

Content Editor

Related News