ਗਰਭਪਾਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਦੋ-ਟੁਕ, 'ਅਣਜਨਮੇ ਬੱਚੇ ਨੂੰ ਨਹੀਂ ਮਾਰ ਸਕਦੇ'

Friday, Oct 13, 2023 - 10:15 AM (IST)

ਗਰਭਪਾਤ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਦੋ-ਟੁਕ, 'ਅਣਜਨਮੇ ਬੱਚੇ ਨੂੰ ਨਹੀਂ ਮਾਰ ਸਕਦੇ'

ਨਵੀਂ ਦਿੱਲੀ (ਭਾਸ਼ਾ) : ਸੁਪਰੀਮ ਕੋਰਟ ਨੇ 2 ਬੱਚਿਆਂ ਦੀ ਮਾਂ ਨੂੰ 26 ਹਫ਼ਤਿਆਂ ਦੇ ਗਰਭ ਨੂੰ ਖ਼ਤਮ ਕਰਨ ਦੀ ਇਜਾਜ਼ਤ ਦੇਣ ਵਾਲੇ ਆਪਣੇ ਹੁਕਮ ਨੂੰ ਵਾਪਸ ਲੈਣ ਦੀ ਕੇਂਦਰ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਵੀਰਵਾਰ ਨੂੰ ਕਿਹਾ ਕਿ ਅਸੀਂ ਇਕ ਬੱਚੇ ਨੂੰ ਨਹੀਂ ਮਾਰ ਸਕਦੇ। ਚੋਟੀ ਦੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਚੋਟੀ ਦੀ ਅਦਾਲਤ ਨੂੰ ਇਕ ਅਣਜਨਮੇ ਬੱਚੇ ਜੋ ਜ਼ਿੰਦਾ ਅਤੇ ਵਿਕਸਿਤ ਭਰੂਣ ਹੈ, ਉਸ ਦੇ ਅਧਿਕਾਰਾਂ ਨੂੰ ਉਸ ਦੀ ਮਾਂ ਦੇ ਫ਼ੈਸਲਾ ਲੈਣ ਦੀ ਖੁਦਮੁਖਤਿਆਰੀ ਦੇ ਅਧਿਕਾਰ ਨਾਲ ਸੰਤੁਲਿਤ ਕਰਨਾ ਹੋਵੇਗਾ। ਇਸ ਦੇ ਨਾਲ ਹੀ ਚੀਫ ਜਸਟਿਸ ਡੀ. ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕੇਂਦਰ ਅਤੇ ਔਰਤ ਦੇ ਵਕੀਲ ਨੂੰ ਪਟੀਸ਼ਨਕਰਤਾ ਨੂੰ ਗਰਭ ਅਵਸਥਾ ਨੂੰ ਕੁਝ ਹੋਰ ਹਫ਼ਤਿਆਂ ਤੱਕ ਬਰਕਰਾਰ ਰੱਖਣ ਦੀ ਸੰਭਾਵਨਾ ’ਤੇ ਗੱਲ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, 4 ਵਾਰ ਵਿਧਾਇਕ ਰਹੇ ਆਗੂ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ

ਅਦਾਲਤ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਪੁੱਛਿਆ ਕਿ ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਏਮਜ਼ ਦੇ ਡਾਕਟਰਾਂ ਨੂੰ ਭਰੂਣ ਦੀ ਧੜਕਣ ਰੋਕਣ ਲਈ ਕਹੀਏ? ਬੈਂਚ ਵਿਚ ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਸਨ। ਜਦੋਂ ਵਕੀਲ ਨੇ ‘ਨਹੀਂ’ ਵਿਚ ਜਵਾਬ ਦਿੱਤਾ ਤਾਂ ਬੈਂਚ ਨੇ ਕਿਹਾ ਕਿ ਜਦੋਂ ਔਰਤ ਨੇ 24 ਹਫ਼ਤਿਆਂ ਤੋਂ ਵੱਧ ਸਮੇਂ ਤੱਕ ਇੰਤਜ਼ਾਰ ਕੀਤਾ ਹੈ ਤਾਂ ਕੀ ਉਹ ਕੁਝ ਹੋਰ ਹਫ਼ਤਿਆਂ ਤੱਕ ਭਰੂਣ ਨੂੰ ਬਰਕਰਾਰ ਨਹੀਂ ਰੱਖ ਸਕਦੀ ਤਾਂ ਜੋ ਇਕ ਸਿਹਤਮੰਦ ਬੱਚੇ ਦੇ ਜਨਮ ਦੀ ਸੰਭਾਵਨਾ ਹੋਵੇ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਸੁਖਪਾਲ ਖਹਿਰਾ ਖ਼ਿਲਾਫ਼ ਪੁਲਸ ਨੇ ਕੋਰਟ 'ਚ ਪੇਸ਼ ਕੀਤੇ ਨਵੇਂ ਸਬੂਤ

ਬੈਂਚ ਨੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਸਵੇਰੇ 10.30 ਵਜੇ ਤੈਅ ਕੀਤੀ ਹੈ। ਇਹ ਮਾਮਲਾ ਜਸਟਿਸ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਦੇ ਸਾਹਮਣੇ ਉਸ ਸਮੇਂ ਆਇਆ ਜਦੋਂ ਬੁੱਧਵਾਰ ਨੂੰ 2 ਜੱਜਾਂ ਦੀ ਬੈਂਚ ਨੇ ਔਰਤ ਨੂੰ 26 ਹਫ਼ਤਿਆਂ ਦੇ ਗਰਭ ਨੂੰ ਖ਼ਤਮ ਕਰਨ ਦੀ ਇਜਾਜ਼ਤ ਦੇਣ ਦੇ ਆਪਣੇ 9 ਅਕਤੂਬਰ ਦੇ ਹੁਕਮ ਨੂੰ ਵਾਪਸ ਲੈਣ ਦੀ ਕੇਂਦਰ ਦੀ ਪਟੀਸ਼ਨ ’ਤੇ ਖੰਡਿਤ ਫ਼ੈਸਲਾ ਸੁਣਾਇਆ। ਚੋਟੀ ਦੀ ਅਦਾਲਤ ਨੇ 9 ਅਕਤੂਬਰ ਨੂੰ ਔਰਤ ਨੂੰ ਇਹ ਧਿਆਨ ਵਿਚ ਰੱਖਦੇ ਹੋਏ ਗਰਭ ਨੂੰ ਮੈਡੀਕਲ ਰੂਪ ਨਾਲ ਖ਼ਤਮ ਕਰਨ ਦੀ ਇਜਾਜ਼ਤ ਦਿੱਤੀ ਸੀ ਕਿ ਉਹ ਤਣਾਅ ਤੋਂ ਪੀੜਤ ਹੈ ਅਤੇ ਭਾਵਨਾਤਮਕ, ਆਰਥਿਕ ਅਤੇ ਮਾਨਸਿਕ ਤੌਰ ’ਤੇ ਤੀਜੇ ਬੱਚੇ ਨੂੰ ਪਾਲਣ ਦੀ ਸਥਿਤੀ ਵਿਚ ਨਹੀਂ ਹੈ।

ਇਹ ਵੀ ਪੜ੍ਹੋ : ਖੇਤੀਬਾੜੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸਖ਼ਤ ਆਦੇਸ਼ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News