ਹੁਣ ਕੋਰੋਨਾ ਮਰੀਜ਼ਾਂ ਦੇ ਘਰਾਂ ਦੇ ਬਾਹਰ ਨਹੀਂ ਲੱਗਣਗੇ ਪੋਸਟਰ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ

Wednesday, Dec 09, 2020 - 01:20 PM (IST)

ਹੁਣ ਕੋਰੋਨਾ ਮਰੀਜ਼ਾਂ ਦੇ ਘਰਾਂ ਦੇ ਬਾਹਰ ਨਹੀਂ ਲੱਗਣਗੇ ਪੋਸਟਰ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ

ਨਵੀਂ ਦਿੱਲੀ– ਕੋਰੋਨਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਕੋਈ ਵੀ ਰਾਜ ਕੋਵਿਡ-19 ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਨਾ ਲਗਾਏ। ਕੇਂਦਰ ਸਰਕਾਰ ਦੀ ਗਾਈਡਲਾਈਨ ’ਚ ਪਹਿਲਾਂ ਵੀ ਅਜਿਹੇ ਕੋਈ ਗੱਲ ਨਹੀਂ ਕਹੀ ਗਈ ਹੈ। ਸੁਪਰੀਮ ਕੋਰਟ ਨੇ ਪੋਸਟਰ ਲਗਾਉਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਪੋਸਟਰ ਲਗਾਉਣ ਦਾ ਆਦੇਸ਼ ਰਾਜ ਤਾਂ ਹੀ ਦੇ ਸਕਦਾ ਹੈ, ਜਦੋਂ ਆਪਦਾ ਪ੍ਰਬੰਧਨ ਐਕਟ ਤਹਿਤ ਸਮਰੱਥ ਅਧਿਕਾਰੀ ਇਸ ਲਈ ਨਿਰਦੇਸ਼ ਜਾਰੀ ਕਰੇ। ਸੁਪਰੀਮ ਕੋਰਟ ’ਚ ਅੱਜ ਦੇਸ਼ ਭਰ ’ਚ ਕੋਰੋਨਾ ਦੇ ਹਾਲਾਤ ’ਤੇ ਸੁਣਵਾਈ ਹੋਈ। 

 

ਇਸ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਹਸਪਤਾਲਾਂ ’ਚ ਫਾਇਰ ਸੇਫਟੀ ਨੂੰ ਲੈ ਕੇ ਰਾਜ ਸਰਕਾਰਾਂ ਕੰਮ ਕਰ ਰਹੀਆਂ ਹਨ। ਕੇਂਦਰ ਨੇ ਸਾਰੇ ਰਾਜਾਂ ਨੂੰ ਚਿੱਠੀ ਲਿਖ ਕੇ ਫਾਇਰ ਸੇਫਟੀ ’ਤੇ ਰਿਪੋਰਟ ਮੰਗੀ ਹੈ। ਇਸ ’ਤੇ ਸੁਪਰੀਮ ਕੋਰਟ ਨੇ ਪੁੱਛਿਆ ਕਿ ਫਾਇਰ ਸੇਫਟੀ ਨੂੰ ਲੈ ਕੇ ਤੁਸੀਂ ਹੁਣ ਤਕ ਕਿੰਨੇ ਅਫ਼ਸਰ ਨਿਯੁਕਤ ਕੀਤੇ ਹਨ। 

ਕਮਿਊਨਿਟੀ ਹੈਲਥ ਸਰਵਿਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਅਤੇ ਪੁੱਛਿਆ ਕਿ ਇਸ ਮੁੱਦੇ ’ਤੇ ਕੀ ਕਦਮ ਚੁੱਕੇ ਗਏ। ਸੁਪਰੀਮ ਕਰੋਟ ਨੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਤੋਂ ਜਵਾਬ ਮੰਗਿਆ। ਇਸ ਦੇ ਨਾਲ ਹੀ ਕੋਰਟ ਨੇ ਰਾਜਕੋਟ ਹਸਪਤਾਲ ਅਤੇ ਅਹਿਮਦਾਬਾਦ ਦੀ ਘਟਨਾ ’ਤੇ ਜਾਂਚ ਠੀਕ ਢੰਗ ਨਾਲ ਨਾ ਹੋਣ ’ਤੇ ਨਾਰਾਜ਼ਗੀ ਜਤਾਈ। 

ਨੋਟ: ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਸਾਂਝੇ ਕਰੋ ਆਪਣੇ ਵਿਚਾਰ


author

Rakesh

Content Editor

Related News