ਜਹਾਂਗੀਰਪੁਰੀ ’ਚ ਕਬਜ਼ਾ ਵਿਰੋਧੀ ਮੁਹਿੰਮ: SC ਨੇ ਕਿਹਾ- ਇਲਾਕੇ ’ਚ ਨਹੀਂ ਚੱਲੇਗਾ ਬੁਲਡੋਜ਼ਰ

Thursday, Apr 21, 2022 - 01:06 PM (IST)

ਜਹਾਂਗੀਰਪੁਰੀ ’ਚ ਕਬਜ਼ਾ ਵਿਰੋਧੀ ਮੁਹਿੰਮ: SC ਨੇ ਕਿਹਾ- ਇਲਾਕੇ ’ਚ ਨਹੀਂ ਚੱਲੇਗਾ ਬੁਲਡੋਜ਼ਰ

ਨਵੀਂ ਦਿੱਲੀ- ਦਿੱਲੀ ਦੇ ਹਿੰਸਾ ਪ੍ਰਭਾਵਿਤ ਜਹਾਂਗੀਰਪੁਰੀ ਇਲਾਕੇ ’ਚ ਕਬਜ਼ਾ ਵਿਰੋਧੀ ਮੁਹਿੰਮ ਫ਼ਿਲਹਾਲ ਬੰਦ ਰਹੇਗੀ। ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ ’ਚ ਸੁਣਵਾਈ ਕਰਦਿਆਂ ਕਿਹਾ ਕਿ ਬੁੱਧਵਾਰ ਨੂੰ ਜੋ ਹੁਕਮ ਜਾਰੀ ਕੀਤਾ ਸੀ, ਉਹ ਹੁਣ ਲਾਗੂ ਰਹੇਗਾ। ਕੋਰਟ ਨੇ ਕਿਹਾ ਕਿ ਜਹਾਂਗੀਰਪੁਰੀ ’ਚ ਸਥਿਤੀ ਜਿਵੇਂ ਦੀ ਤਿਵੇਂ ਬਣੀ ਰਹੇਗੀ। ਉੱਥੇ ਹੀ ਕੋਰਟ ਨੇ ਇਸ ਮਾਮਲੇ ’ਚ ਕੇਂਦਰ ਸਰਕਾਰ, ਦਿੱਲੀ ਸਰਕਾਰ, ਉੱਤਰੀ ਦਿੱਲੀ ਨਗਰ ਨਿਗਮ ਅਤੇ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ’ਤੇ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 2 ਹਫ਼ਤਿਆਂ ਬਾਅਦ ਹੋਵੇਗੀ।

ਅੱਜ ਸਵੇਰੇ ਸੁਣਵਾਈ ਦੌਰਾਨ ਕਪਿਲ ਸਿੱਬਲ ਨੇ ਕਿਹਾ ਕਿ ਕਬਜ਼ਾ ਵਿਰੋਧੀ ਮੁਹਿੰਮ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ, ਅਸੀਂ ਚਾਹੁੰਦੇ ਹਾਂ ਕਿ ਕਾਰਵਾਈ ’ਤੇ ਰੋਕ ਲੱਗੇ। ਇਸ ’ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਦੇਸ਼ ਭਰ ’ਚ ਭੰਨ-ਤੋੜ ਦੀ ਕਾਰਵਾਈ ’ਤੇ ਰੋਕ ਨਹੀਂ ਲਾ ਸਕਦੇ। ਸਿੱਬਲ ਨੇ ਕਿਹਾ ਕਿ ਮੇਰਾ ਮਤਲਬ ਇਸ ਤਰ੍ਹਾਂ ਨਾਲ ਬੁਲਡੋਜ਼ਰ ਦੇ ਇਸਤੇਮਾਲ ’ਤੇ ਰੋਕ ਲੱਗਣੀ ਚਾਹੀਦੀ ਹੈ। ਇਸ ’ਤੇ ਸੁਪਰੀਮ ਕੋਰਟ ਨੇ ਕਿਹਾ ਕਿ ਭੰਨ-ਤੋੜ ਤਾਂ ਹਮੇਸ਼ਾ ਬੁਲਡੋਜ਼ਰ ਨਾਲ ਹੀ ਹੁੰਦੀ ਹੈ।
ਸਿੱਬਲ ਨੇ ਕੋਰਟ ’ਚ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਤੋਂ ਪਹਿਲਾਂ ਨੋਟਿਸ ਜਾਰੀ ਕਰਨਾ ਚਾਹੀਦਾ ਹੈ ਕਿ ਤੁਸੀਂ ਕਬਜ਼ਾ ਹਟਾ ਲਓ ਜਾਂ ਅਸੀਂ ਹਟਾਵਾਂਗੇ ਪਰ ਇੱਥੇ ਤਾਂ ਸਿੱਧਾ ਬੁਲਡੋਜ਼ਰ ਚੱਲਾ ਦਿੱਤਾ ਗਿਆ। ਸਿੱਬਲ ਨੇ ਕਿਹਾ ਕਿ ਅਸੀਂ ਇਸ ’ਤੇ ਸਟੇਅ ਚਾਹੁੰਦੇ ਹਾਂ। ਇਸ ’ਤੇ ਕੋਰਟ ਨੇ ਕਿਹਾ ਕਿ ਅਸੀਂ ਅਧਿਕਾਰੀਆਂ ਨੂੰ ਉਨ੍ਹਾਂ ਦਾ ਕੰਮ ਕਰਨ ਤੋਂ ਨਹੀਂ ਰੋਕ ਸਕਦੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਹਿੰਸਾ ਪ੍ਰਭਾਵਿਤ ਇਲਾਕੇ ’ਚ ਬੁਲਡੋਜ਼ਰ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਸੀ। 


author

Tanu

Content Editor

Related News