ਅਧਿਕਾਰੀ ਪਟੀਸ਼ਨਰ ਦੀ ਜਾਤ ਜਾਂ ਧਰਮ ਦਾ ਜ਼ਿਕਰ ਨਾ ਕਰਨ : ਸੁਪਰੀਮ ਕੋਰਟ
Thursday, Feb 08, 2024 - 12:37 PM (IST)
ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਬੁੱਧਵਾਰ ਆਪਣੀ ਰਜਿਸਟਰੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਟੀਸ਼ਨਰਾਂ ਦੀ ਜਾਤ ਜਾਂ ਧਰਮ ਦਾ ਜ਼ਿਕਰ ਕਰਨ ਦੀ ਪ੍ਰਥਾ ਨੂੰ ਰੋਕਣ ਲਈ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨ।
ਜਸਟਿਸ ਹਿਮਾ ਕੋਹਲੀ ਦੀ ਅਗਵਾਈ ਵਾਲੇ ਬੈਂਚ ਨੇ 10 ਜਨਵਰੀ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ ਅਤੇ ਹੋਰ ਸਾਰੀਆਂ ਅਦਾਲਤਾਂ ਨੂੰ ਅਦਾਲਤੀ ਕੇਸਾਂ ਵਿੱਚ ਪਟੀਸ਼ਨਰਾਂ ਦੀ ਜਾਤ ਜਾਂ ਧਰਮ ਦਾ ਜ਼ਿਕਰ ਕਰਨ ਦੀ ਪ੍ਰਥਾ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ।
ਬੁੱਧਵਾਰ ਜਾਰੀ ਇੱਕ ਸਰਕੂਲਰ ਵਿੱਚ ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਰਜਿਸਟਰੀ ਦੇ ਸਾਰੇ ਸਬੰਧਤ ਅਧਿਕਾਰੀਆਂ, ਕਰਮਚਾਰੀਆਂ ਨੂੰ ਉਕਤ ਹੁਕਮ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।