ਸੁਪਰੀਮ ਕੋਰਟ ਨੇ ਸ਼ਾਹੀਨ ਬਾਗ ਮਾਮਲਿਆਂ ਦੀ ਸੁਣਵਾਈ ਸੋਮਵਾਰ ਤੱਕ ਮੁਲਤਵੀ ਕੀਤੀ

Friday, Feb 07, 2020 - 12:00 PM (IST)

ਸੁਪਰੀਮ ਕੋਰਟ ਨੇ ਸ਼ਾਹੀਨ ਬਾਗ ਮਾਮਲਿਆਂ ਦੀ ਸੁਣਵਾਈ ਸੋਮਵਾਰ ਤੱਕ ਮੁਲਤਵੀ ਕੀਤੀ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਦਿੱਲੀ 'ਚ ਸ਼ਨੀਵਾਰ ਨੂੰ ਹੋਣ ਵਾਲੇ ਚੋਣਾਂ ਦੇ ਮੱਦੇਨਜ਼ਰ ਸ਼ਾਹੀਨਬਾਗ ਮਾਮਲਿਆਂ ਦੀ ਸੁਣਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਕੇ.ਐੱਮ. ਜੋਸੇਫ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਵਕੀਲ ਅਮਿਤ ਸਾਹਨੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਵਿਧਾਇਕ ਨੰਦ ਕਿਸ਼ੋਰ ਗਰਗ ਦੀ ਪਟੀਸ਼ਨਾਂ ਦੀਆਂ ਸੁਣਵਾਈ ਇਹ ਕਹਿੰਦੇ ਹੋਏ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਕਿ ਉਹ ਇਸ ਮਾਮਲੇ 'ਚ ਸੁਣਵਾਈ ਉਸ ਦਿਨ ਜ਼ਿਆਦਾ ਬਿਹਤਰ ਤਰੀਕੇ ਨਾਲ ਕਰ ਸਕੇਗੀ।

ਸ਼੍ਰੀ ਗਰਗ ਵਲੋਂ ਪੇਸ਼ ਵਕੀਲ ਸ਼ਸ਼ਾਂਕ ਦੇਵ ਸੁਧੀ ਨੇ ਬੈਂਚ ਦੇ ਸਾਹਮਣੇ ਦਲੀਲ ਦਿੱਤੀ ਕਿ ਦਿੱਲੀ 'ਚ ਵਿਧਾਨ ਸਭਾ ਚੋਣਾਂ ਕੱਲ ਯਾਨੀ ਸ਼ਨੀਵਾਰ ਨੂੰ ਹੋਣੀਆਂ ਹਨ। ਇਸ 'ਤੇ ਜੱਜ ਕੌਲ ਨੇ ਕਿਹਾ,''ਬਿਲਕੁੱਲ ਸਹੀ ਸਮਝਿਆ ਤੁਸੀਂ। ਇਸ ਲਈ ਸੁਣਵਾਈ ਸੋਮਵਾਰ ਨੂੰ ਹੀ ਹੋਵੇਗੀ।'' ਪਟੀਸ਼ਨਾਂ 'ਚ ਕਿਹਾ ਗਿਆ ਹੈ ਕਿ ਸ਼ਾਹੀਨ ਬਾਗ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਕਾਰਨ ਦਿੱਲੀ-ਨੋਇਡਾ ਨੂੰ ਜੋੜਨ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਲ ਹੋ ਰਹੀ ਹੈ। ਪਟੀਸ਼ਨਾਂ 'ਚ ਧਰਨਿਆਂ ਅਤੇ ਵਿਰੋਧ ਪ੍ਰਦਰਸ਼ਨਾਂ ਕਾਰਨ ਲੱਗਣ ਵਾਲੀਆਂ ਪਾਬੰਦੀਆਂ ਦੇ ਸੰਬੰਧ 'ਚ ਵਿਆਪਕ ਅਤੇ ਸੰਪੂਰਨ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਮੰਗ ਕੀਤੀ ਗਈ ਹੈ।


author

DIsha

Content Editor

Related News