ਸ੍ਰੀ ਗੁਰੂ ਰਵਿਦਾਸ ਮੰਦਰ ਮਾਮਲਾ : ਸੁਪਰੀਮ ਕੋਰਟ ਹੁਣ 16 ਸਤੰਬਰ ਨੂੰ ਕਰੇਗਾ ਸੁਣਵਾਈ

09/13/2019 5:55:54 PM

ਨਵੀਂ ਦਿੱਲੀ— ਸੁਪਰੀਮ ਕੋਰਟ ਰਾਜਧਾਨੀ ਦੇ ਤੁਲਗਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਤੋੜੇ ਜਾਣ ਦੇ ਮਾਮਲੇ 'ਚ ਹੁਣ 16 ਸਤੰਬਰ ਨੂੰ ਸੁਣਵਾਈ ਕਰੇਗਾ। ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਦੀਪ ਜੈਨ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਮੰਦਰ ਦੇ ਮੁੜ ਨਿਰਮਾਣ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੂਜਾ ਦਾ ਅਧਿਕਾਰ ਸੰਵਿਧਾਨਕ ਅਧਿਕਾਰ ਹੈ, ਅਜਿਹੇ 'ਚ ਮੰਦਰ ਦਾ ਮੁੜ ਨਿਰਮਾਣ ਕਰਵਾਉਣ ਦੇ ਨਾਲ ਮੁੜ ਮੂਰਤੀ ਸਥਾਪਤ ਕੀਤੀ ਜਾਵੇ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਮੰਦਰ 600 ਸਾਲ ਤੋਂ ਵੀ ਵਧ ਪੁਰਾਣਾ ਹੈ, ਲਿਹਾਜਾ ਇਸ 'ਤੇ ਨਵੇਂ ਕਾਨੂੰਨ ਲਾਗੂ ਨਹੀਂ ਹੁੰਦੇ। ਪਟੀਸ਼ਨ 'ਚ ਪੂਜਾ ਦੇ ਅਧਿਕਾਰ ਅਤੇ ਧਾਰਾ 21 ਏ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਨੇ ਕਦੇ ਮੰਦਰ ਤੋੜਨ ਦਾ ਆਦੇਸ਼ ਨਹੀਂ ਦਿੱਤਾ ਸਗੋਂ ਉਸ ਨੂੰ ਸ਼ਿਫਟ ਕਰਨ ਦੀ ਗੱਲ ਕਹੀ ਸੀ ਅਤੇ ਜਿਸ ਤਰ੍ਹਾਂ ਨਾਲ ਮੰਦਰ ਤੋੜਿਆ ਗਿਆ, ਉਹ ਵੱਡੀ ਸਾਜਿਸ਼ ਦਾ ਹਿੱਸਾ ਹੈ। 

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ 'ਤੇ ਹੀ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਿਆ ਗਿਆ ਸੀ। ਉਸ ਨੇ 9 ਅਗਸਤ ਨੂੰ ਦਿੱਲੀ ਵਿਕਾਸ ਅਥਾਰਟੀ (ਡੀ.ਡੀ.ਏ) ਨੂੰ ਢਾਂਚਾ ਸੁੱਟਣ ਦਾ ਨਿਰਦੇਸ਼ ਦਿੱਤਾ ਸੀ। ਕੋਰਟ ਦੇ ਆਦੇਸ਼ 'ਤੇ ਕਾਰਵਾਈ ਕਰਦੇ ਹੋਏ ਡੀ.ਡੀ.ਏ. ਨੇ 10 ਅਗਸਤ ਨੂੰ ਮੰਦਰ ਤੋੜ ਦਿੱਤਾ ਸੀ। ਮੰਦਰ ਤੋੜਨ ਤੋਂ ਬਾਅਦ ਰਵਿਦਾਸ ਭਾਈਚਾਰੇ ਵਲੋਂ ਕਾਫ਼ੀ ਹੰਗਾਮਾ ਕੀਤਾ ਗਿਆ ਸੀ।


DIsha

Content Editor

Related News