ਸੁਪਰੀਮ ਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ CBI ਜਾਂਚ ਲਈ ਪਟੀਸ਼ਨ ਖਾਰਜ ਕੀਤੀ

07/30/2020 3:31:26 PM

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ ਜਾਂਚ ਮੁੰਬਈ ਪੁਲਸ ਤੋਂ ਲੈ ਕੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਲਈ ਦਾਇਰ ਪਟੀਸ਼ਨ ਵੀਰਵਾਰ ਨੂੰ ਖਾਰਜ ਕਰ ਦਿੱਤੀ। ਚੀਫ ਜਸਟਿਸ ਐੱਸ.ਏ. ਬੋਬੜੇ, ਜੱਜ ਏ.ਐੱਸ. ਬੋਪੰਨਾ ਅਤੇ ਜੱਜ ਵੀ. ਰਾਮਾਸੁਬਰਮਣੀਅਨ ਦੀ ਬੈਂਚ ਨੇ ਕਿਹਾ ਕਿ ਮੁੰਬਈ ਪੁਲਸ ਨੂੰ ਆਪਣੀ ਜਾਂਚ ਕਰਨ ਦਿਓ ਅਤੇ ਜੇਕਰ ਤੁਹਾਡੇ ਕੋਲ ਕੁਝ ਹੈਤਾਂ ਇਸ ਲਈ ਬੰਬਈ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ। ਇਸ ਅਭਿਨੇਤਾ ਦੀ ਮੌਤ ਦੇ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਲਈ ਪਟੀਸ਼ਨ ਦਾਇਰ ਕਰਨ ਵਾਲੀ ਅਲਕਾ ਪ੍ਰਿਯਾ ਦੇ ਵਕੀਲ ਨੂੰ ਬੈਂਚ ਨੇ ਕਿਹਾ,''ਜੇਕਰ ਤੁਹਾਡੇ ਕੋਲ ਕੁਝ ਠੋਸ ਦਿਖਾਉਣ ਲਈ ਹੈ ਤਾਂ ਤੁਸੀਂ ਬੰਬਈ ਹਾਈ ਕੋਰਟ ਜਾਓ। 

ਦੱਸਣਯੋਗ ਹੈ ਕਿ 34 ਸਾਲਾ ਸੁਸ਼ਾਂਤ ਦੀ ਲਾਸ਼ ਮੁੰਬਈ ਦੇ ਬਾਂਦਰਾ 'ਚ 14 ਜੂਨ ਨੂੰ ਆਪਣੇ ਅਪਾਰਟਮੈਂਟ 'ਚ ਛੱਤ ਨਾਲ ਲਟਕੀ ਮਿਲੀ ਸੀ। ਇਸ ਦੇ ਬਾਅਦ ਤੋਂ ਹੀ ਮੁੰਬਈ ਪੁਲਸ ਵੱਖ-ਵੱਖ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬਾਲੀਵੁੱਡ ਅਭਿਨੇਤਰੀ ਰਿਆ ਚਕਰਵਰਤੀ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕਰ ਕੇ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਨਾਲ ਪਟਨਾ 'ਚ ਦਰਜ ਕਰਵਾਈ ਐੱਫ.ਆਈ.ਆਰ. ਮੁੰਬਈ ਟਰਾਂਸਫਰ ਕਰਨ ਅਤੇ ਬਿਹਾਰ ਪੁਲਸ ਵਲੋਂ ਕੀਤੀ ਜਾ ਰਹੀ ਜਾਂਚ 'ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ।


DIsha

Content Editor

Related News