ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ''ਚ ਮੰਨਿਆ, ਦੇਸ਼ ''ਚ ਲਗਾਤਾਰ ਵਧ ਰਿਹਾ ਕੋਰੋਨਾ ਇਨਫੈਕਸ਼ਨ

Friday, Jun 05, 2020 - 01:40 AM (IST)

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ''ਚ ਮੰਨਿਆ, ਦੇਸ਼ ''ਚ ਲਗਾਤਾਰ ਵਧ ਰਿਹਾ ਕੋਰੋਨਾ ਇਨਫੈਕਸ਼ਨ

ਨਵੀਂ ਦਿੱਲੀ (ਏ.ਐੱਨ.ਆਈ.) : ਕੇਂਦਰ ਸਰਕਾਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਕੋਰੋਨਾ ਵਾਇਰਸ ਸੰਕਟ ਨੂੰ ਲੈ ਕੇ ਹਲਫਨਾਮਾ ਦਾਇਰ ਕੀਤਾ ਜਿਸ 'ਚ ਉਸ ਨੇ ਮੰਨਿਆ ਕਿ ਦੇਸ਼ 'ਚ ਕੋਰੋਨਾ ਵਾਇਰਸ ਪ੍ਰਭਾਵਿਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅਜਿਹੇ 'ਚ ਦੇਸ਼ 'ਚ ਵੱਡੀ ਗਿਣਤੀ ਇਕ ਮੇਕ-ਸ਼ਿਫਟ (ਅਸਥਾਈ) ਹਸਪਤਾਲਾਂ ਦੀ ਸਥਾਪਨਾ ਕਰਨੀ ਹੋਵੇਗੀ ਤਾਂ ਕਿ ਮਰੀਜ਼ਾਂ ਦੀ ਦੇਖ ਭਾਲ ਕੀਤੀ ਜਾ ਸਕੇ।

ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸੰਕਟ ਦੀ ਇਸ ਘੜੀ 'ਚ ਮਰੀਜ਼ਾਂ ਦੀ ਦੇਖਭਾਲ 'ਚ ਜੁੱਟੇ ਸਿਹਤ ਕਰਮਚਾਰੀਆਂ ਦੀ ਦੇਖਭਾਲ ਕਰਨ ਦੀ ਜ਼ਰੂਰਤ ਹੈ। ਸਰਕਾਰ ਵੱਲੋਂ ਤਹਿ ਦਿਲੋਂ ਇਨਫੈਕਸ਼ਨ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪਿਛਲੇ ਕੁਝ ਦਿਨਾਂ 'ਚ ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਪਿਛਲੇ ਤਿੰਨ-ਚਾਰ ਦਿਨਾਂ 'ਚ ਰੋਜ਼ਾਨਾ 8 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ ਜਦਕਿ ਵੀਰਵਾਰ ਨੂੰ 9 ਹਜ਼ਾਰ ਤੋਂ ਜ਼ਿਆਦਾ ਕੇਸ ਸਾਹਮਣੇ ਆਏ। ਵੀਰਵਾਰ ਸਵੇਰ ਤੱਕ ਦੇਸ਼ 'ਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ 2.7 ਲੱਖ ਤੱਕ ਪਹੁੰਚ ਗਈ, ਜਦਕਿ ਮਰਨ ਵਾਲਿਆਂ ਦਾ ਅੰਕੜਾ 6 ਹਜ਼ਾਰ ਪਾਰ ਕਰ ਗਿਆ।


author

Karan Kumar

Content Editor

Related News