ਸੁਪਰੀਮ ਕੋਰਟ ਨੇ ਤਿਰੂਪਤੀ ਲੱਡੂ ਵਿਵਾਦ ਦੀ CBI ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ
Friday, Nov 08, 2024 - 03:12 PM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਪਿਛਲੀ ਵਾਈਐੱਸ ਜਗਨ ਮੋਹਨ ਰੈਡੀ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਤਿਰੂਪਤੀ ਮੰਦਰ 'ਚ ਲੱਡੂ ਬਣਾਉਣ 'ਚ ਪਸ਼ੂਆਂ ਦੀ ਚਰਬੀ ਦੀ ਕਥਿਤ ਵਰਤੋਂ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ। ਜਸਟਿਸ ਬੀ.ਆਰ. ਗਵਈ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਸਮਾਜਿਕ ਵਰਕਰ ਅਤੇ ਸੰਸਥਾ ‘ਗਲੋਬਲ ਪੀਸ ਇਨੀਸ਼ੀਏਟਿਵ’ ਦੇ ਪ੍ਰਧਾਨ ਕੇ.ਏ. ਪਾਲ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਬੈਂਚ ਨੇ ਕਿਹਾ,“ਤੁਹਾਡੀ ਬੇਨਤੀ ਅਨੁਸਾਰ, ਸਾਨੂੰ ਸਾਰੇ ਮੰਦਰਾਂ, ਗੁਰਦੁਆਰਿਆਂ ਆਦਿ ਲਈ ਵੱਖਰੇ ਪ੍ਰਬੰਧ ਕਰਨੇ ਪੈਣਗੇ। ਅਸੀਂ ਇਹ ਨਿਰਦੇਸ਼ ਨਹੀਂ ਦੇ ਸਕਦੇ ਕਿ ਕਿਸੇ ਵਿਸ਼ੇਸ਼ ਧਰਮ ਲਈ ਵੱਖਰੀ ਪ੍ਰਣਾਲੀ ਬਣਾਈ ਜਾਵੇ।'' ਪਾਲ ਨੇ ਆਪਣੀ ਪਟੀਸ਼ਨ 'ਚ ਲੱਡੂ ਪ੍ਰਸਾਦਮ ਦੀ ਖਰੀਦ ਅਤੇ ਨਿਰਮਾਣ 'ਚ ਭ੍ਰਿਸ਼ਟਾਚਾਰ ਅਤੇ ਕੁਪ੍ਰਬੰਧਨ ਦੇ ਦੋਸ਼ਾਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਵਿਆਪਕ ਜਾਂਚ ਕਰਵਾਉਣ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਸੁਪਰੀਮ ਕੋਰਟ ਨੇ ਕਰੋੜਾਂ ਲੋਕਾਂ ਦੀ ਭਾਵਨਾਵਾਂ ਨੂੰ ਦੇਖਦੇ ਹੋਏ ਚਾਰ ਅਕਤੂਬਰ ਨੂੰ ਤਿਰੂਪਤੀ ਲੱਡੂ ਤਿਆਰ ਕਰਨ 'ਚ ਪਸ਼ੂ ਚਰਬੀ ਦੇ ਇਸਤੇਮਾਲ ਦੇ ਦੋਸ਼ਾਂ ਦੀ ਜਾਂਚ ਲਈ 5 ਮੈਂਬਰੀ ਆਜ਼ਾਦ ਐੱਸ.ਆਈ.ਟੀ. ਦਾ ਗਠਨ ਕੀਤਾ ਸੀ। ਇਸ ਨੇ ਸਪੱਸ਼ਟ ਕੀਤਾ ਸੀ ਕਿ ਅਦਾਲਤ ਦਾ ਇਸਤੇਮਾਲ 'ਸਿਆਸੀ ਯੁੱਧ ਦੇ ਮੈਦਾਨ' ਵਜੋਂ ਨਹੀਂ ਕੀਤਾ ਜਾ ਸਕਦਾ। ਪਾਲ ਨੇ ਆਪਣੀ ਜਨਹਿੱਤ ਪਟੀਸ਼ਨ 'ਚ ਕਿਹਾ ਕਿ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ 'ਲੱਡੂ ਪ੍ਰਸਾਦਮ' ਦੇ ਨਿਰਮਾਣ 'ਚ ਮਿਲਾਵਟੀ ਘਿਓ ਸਮੇਤ ਘਟੀਆ ਸਮੱਗਰੀ ਦਾ ਇਸਤੇਮਾਲ ਕਰਨ ਦਾ ਦੋਸ਼ ਲਗਾਏ ਜਾਣ ਨਾਲ ਭਗਤਾਂ ਵਿਚਾਲੇ ਗੰਭੀਰ ਚਿੰਤਾਵਾਂ ਪੈਦਾ ਹੋ ਗਈਆਂ ਹਨ ਅਤੇ ਪ੍ਰਸਾਦ ਦੀ ਪਵਿੱਤਰਤਾ 'ਤੇ ਸਵਾਲ ਖੜ੍ਹਾ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8