ਗੋਧਰਾ ਟ੍ਰੇਨ ਅਗਨੀਕਾਂਡ ਮਾਮਲੇ ’ਚ ਸੁਪਰੀਮ ਕੋਰਟ 6 ਮਈ ਨੂੰ ਕਰੇਗੀ ਸੁਣਵਾਈ

Friday, Apr 25, 2025 - 02:52 AM (IST)

ਗੋਧਰਾ ਟ੍ਰੇਨ ਅਗਨੀਕਾਂਡ ਮਾਮਲੇ ’ਚ ਸੁਪਰੀਮ ਕੋਰਟ 6 ਮਈ ਨੂੰ ਕਰੇਗੀ ਸੁਣਵਾਈ

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ 2002 ਦੇ ਗੋਧਰਾ ਟ੍ਰੇਨ ਅਗਨੀਕਾਂਡ ਮਾਮਲੇ ’ਚ ਗੁਜਰਾਤ ਸਰਕਾਰ ਅਤੇ ਕਈ ਦੋਸ਼ੀਆਂ ਵੱਲੋਂ ਦਾਇਰ ਪਟੀਸ਼ਨਾਂ ’ਤੇ 6 ਮਈ ਨੂੰ ਅੰਤਿਮ ਸੁਣਵਾਈ ਸ਼ੁਰੂ ਕਰੇਗੀ।  ਗੁਜਰਾਤ ਦੇ ਗੋਧਰਾ ’ਚ 27 ਫਰਵਰੀ, 2002 ਨੂੰ ਸਾਬਰਮਤੀ ਐਕਸਪ੍ਰੈੱਸ ਦੇ ਐੱਸ-6 ਕੋਚ  ਵਿਚ ਅੱਗ ਲਗਾ ਦਿੱਤੀ ਗਈ ਸੀ। ਇਸ ਘਟਨਾ ਵਿਚ 59  ਵਿਅਕਤੀ ਮਾਰੇ ਗਏ ਸਨ, ਜਿਸ ਤੋਂ ਬਾਅਦ ਸੂਬੇ ਵਿਚ ਦੰਗੇ ਭੜਕ ਗਏ ਸਨ। 

ਇਸ ਮਾਮਲੇ ’ਚ ਹੇਠਲੀ ਅਦਾਲਤ ਨੇ 11 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਅਤੇ 20 ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬਾਅਦ ਵਿਚ ਹਾਈ ਕੋਰਟ ਨੇ ਇਸ ਮਾਮਲੇ ਵਿਚ 31 ਦੋਸ਼ੀਆਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ ਅਤੇ 11 ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਸੀ।  ਸੂਬੇ  ਨੇ 11 ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੈ, ਉੱਥੇ ਹੀ ਕਈ ਦੋਸ਼ੀਆਂ ਨੇ ਇਸ ਮਾਮਲੇ ਵਿਚ ਆਪਣੀ ਸਜ਼ਾ ਬਰਕਰਾਰ ਰੱਖਣ ਦੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।


author

Inder Prajapati

Content Editor

Related News