SC ਹਿਮਾਚਲ ਪ੍ਰਦੇਸ਼ ਦੇ ਡੀ.ਜੀ.ਪੀ. ਨੂੰ ਹਟਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਭਲਕੇ ਕਰੇਗਾ ਸੁਣਵਾਈ
Tuesday, Jan 02, 2024 - 01:44 PM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਭਾਰਤੀ ਪੁਲਸ ਸੇਵਾ (ਆਈ.ਪੀ.ਐੱਸ.) ਦੇ ਸੀਨੀਅਰ ਅਧਿਕਾਰੀ ਸੰਜੇ ਕੁੰਡੂ ਦੀ ਉਸ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ, ਜਿਸ 'ਚ ਉਨ੍ਹਾਂ ਨੇ ਹਾਈ ਕੋਰਟ ਦੇ ਇਕ ਆਦੇਸ਼ ਤੋਂ ਬਾਅਦ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਹੁਦੇ ਤੋਂ ਹਟਾਏ ਜਾਣ ਦੀ ਚੁਣੌਤੀ ਦਿੱਤੀ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਮੰਗਲਵਾਰ ਨੂੰ ਕੁੰਡੂ ਵਲੋਂ ਪੇਸ਼ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਦੀ ਦਲੀਲਾਂ 'ਤੇ ਨੋਟਿਸ ਲਿਆ। ਇਸ ਤੋਂ ਬਾਅਦ ਬੈਂਚ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਲਈ ਸਹਿਮਤ ਹੋ ਗਈ।
ਇਹ ਵੀ ਪੜ੍ਹੋ : ਹਾਈ ਕੋਰਟ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ DGP ਅਤੇ SP ਨੂੰ ਹਟਾਉਣ ਦੇ ਦਿੱਤੇ ਹੁਕਮ
ਕੁੰਡੂ ਦਾ ਪੱਖ ਰੱਖਦੇ ਹੋਏ ਰੋਹਤਗੀ ਨੇ ਕਿਹਾ ਕਿ ਹਾਈ ਕੋਰਟ ਨੇ ਪੁਲਸ ਅਧਿਕਾਰੀ ਦੀਆਂ ਦਲੀਲਾਂ ਨਹੀਂ ਸੁਣੀਆਂ ਅਤੇ 26 ਦਸੰਬਰ ਨੂੰ ਰਾਜ ਸਰਕਾਰ ਨੂੰ ਉਨ੍ਹਾਂ ਨੂੰ ਅਹੁਦੇ 'ਤੇ ਤਬਾਦਲਾ ਕਰਨ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਸ਼ੁਰੂਆਤ 'ਚ ਕਿਹਾ ਕਿ ਉਹ ਪਟੀਸ਼ਨ 'ਤੇ ਅੱਜ ਹੀ ਸੁਣਵਾਈ ਕਰੇਗਾ। ਬਾਅਦ 'ਚ ਉਸ ਨੇ ਰੋਹਤਗੀ ਦੀਆਂ ਦਲੀਲਾਂ 'ਤੇ ਨੋਟਿਸ ਲਿਆ ਅਤੇ ਪਟੀਸ਼ਨ 'ਤੇ ਸੁਣਵਾਈ ਲਈ ਬੁੱਧਵਾਰ ਦੀ ਤਾਰੀਖ਼ ਤੈਅ ਕੀਤੀ। ਹਾਈ ਕੋਰਟ ਦੇ ਫ਼ੈਸਲੇ ਤੋ ਬਾਅਦ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਦੇ ਕੁੰਡੂ ਨੂੰ ਟਰਾਂਸਫਰ ਕਰਨ ਦਾ ਆਦੇਸ਼ ਜਾਰੀ ਕੀਤਾ ਸੀ। ਉਨ੍ਹਾਂ ਨੂੰ ਆਯੂਸ਼ ਵਿਭਾਗ 'ਚ ਪ੍ਰਧਾਨ ਸਕੱਤਰ ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ 26 ਦਸੰਬਰ ਨੂੰ ਰਾਜ ਸਰਕਾਰ ਨੂੰ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਤੇ ਕਾਂਗੜਾ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਸੀ ਤਾਂ ਕਿ ਉਹ ਇਕ ਕਾਰੋਬਾਰੀ ਦੀ ਜਾਨ ਨੂੰ ਖ਼ਤਰੇ ਸੰਬੰਧੀ ਸ਼ਿਕਾਇਤ ਦੀ ਜਾਂਚ ਨੂੰ ਪ੍ਰਭਾਵਿਤ ਨਾ ਕਰ ਸਕਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8