ਡਾਕਟਰਾਂ ਖ਼ਿਲਾਫ਼ ਹਿੰਸਾ ਸੰਬੰਧੀ ਪਟੀਸ਼ਨ ''ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
Saturday, Sep 03, 2022 - 04:50 PM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਸੋਮਵਾਰ ਨੂੰ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ, ਜਿਸ 'ਚ ਹਸਪਤਾਲਾਂ ਅਤੇ ਮੈਡੀਕਲਾਂ ਕੇਂਦਰਾਂ 'ਤੇ ਮਰੀਜ਼ਾਂ ਦੇ ਰਿਸ਼ਤੇਦਾਰਾਂ ਅਤੇ ਹੋਰਾਂ ਵਲੋਂ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਨੂੰ ਰੋਕਣ ਲਈ ਪੂਰੀ ਸੁਰੱਖਿਆ ਮੁਹੱਈਆ ਕਰਵਾਉਣ ਵਾਸਤੇ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਜੱਜ ਐੱਸ.ਕੇ. ਕੌਲ ਅਤੇ ਜੱਜ ਅਭੇ ਐੱਸ. ਓਕਾ ਦੀ ਬੈਂਚ ਇਸ ਮਾਮਲੇ 'ਤੇ ਸੁਣਵਾਈ ਕਰ ਸਕਦੀ ਹੈ।
'ਦਿੱਲੀ ਮੈਡੀਕਲ ਐਸੋਸੀਏਸ਼ਨ' ਅਤੇ 'ਇੰਡੀਅਨ ਮੈਡੀਕਲ ਐਸੋਸੀਏਸ਼ਨ' ਦੀ ਆਸਾਮ ਰਾਜ ਇਕਾਈ ਦੇ ਪ੍ਰਧਾਨ ਡਾ. ਸੱਤਿਆਜੀਤ ਬੋਰਾ ਨੇ ਇਹ ਪਟੀਸ਼ਨ ਦਾਖ਼ਲ ਕੀਤੀ ਹੈ। ਪਟੀਸ਼ਨ 'ਚ ਕੇਂਦਰ ਅਤੇ ਰਾਜ ਨੂੰ ਇਕ ਐਮਰਜੈਂਸੀ ਫੰਡ ਬਣਾਉਣ ਦਾ ਨਿਰਦੇਸ਼ ਦੇਣ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਹਿੰਸਾ ਦੀਆਂ ਅਜਿਹੀਆਂ ਘਟਨਾਵਾਂ 'ਚ ਡਾਕਟਰਾਂ ਅਤੇ ਨਰਸ ਸਮੇਤ ਮਾਰੇ ਗਏ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤੀ ਜਾ ਸਕੇ। ਐਡਵੋਕੇਟ ਸਨੇਹਾ ਕਲਿਤਾ ਦੇ ਮਾਧਿਅਮ ਤੋਂ ਦਾਖ਼ਲ ਕੀਤੀ ਗਈ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦੇ ਹਮਲਿਆਂ 'ਚ ਡਾਕਟਰਾਂ ਜਾਂ ਸਿਹਤ ਕਰਮਚਾਰੀਆਂ ਦੀ ਮੌਤ ਹੋਈ ਹੈ।