1984 ਦੰਗੇ: ਸੁਪਰੀਮ ਕੋਰਟ ਨੇ ਦਿੱਤੇ ਜਾਂਚ ਦੀ ਨਿਗਰਾਨੀ ਦੇ ਸੰਕੇਤ

02/21/2017 1:01:09 PM

ਨਵੀਂ ਦਿੱਲੀ— ਕੇਂਦਰ ਸਰਕਾਰ ਵੱਲੋਂ ਗਠਿਤ ਐੱਸ.ਆਈ.ਟੀ. (ਵਿਸ਼ੇਸ਼ ਇਨਵੈਸਟੀਗੇਸ਼ਨ ਟੀਮ) ਦੇ 1984 ਦੇ ਸਿੱਖ ਦੰਗਿਆਂ ਨਾਲ ਸੰਬੰਧਤ 293 ''ਚੋਂ 240 ਮਾਮਲਿਆਂ ਨੂੰ ਬੰਦ ਕਰਨ ਦੇ ਫੈਸਲੇ ''ਤੇ ਸੁਪਰੀਮ ਕੋਰਟ ਨੇ ਨਿਗਰਾਨੀ ਰੱਖਣ ਦੇ ਸੰਕੇਤ ਦਿੱਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦਾ ਸੰਬੰਧ ਪੂਰੇ ਭਾਰਤ ਨਾਲ ਹੈ। ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਉਸ ਨੂੰ ਲੱਗਦਾ ਹੈ ਕਿ ਇਨ੍ਹਾਂ ਮਾਮਲਿਆਂ ''ਤੇ ਨਿਗਰਾਨੀ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ। 2 ਸਾਲ ਪਹਿਲਾਂ ਕੇਂਦਰ ਨੇ ਵਿਸ਼ੇਸ਼ ਜਾਂਚ ਦਲ ਦਾ ਗਠਨ ਕੀਤਾ ਸੀ। 
ਐੱਸ.ਆਈ.ਟੀ. ਨੂੰ ਮਾਮਲਿਆਂ ਦੀ ਜਾਂਚ ਅਤੇ ਮੁੜ ਜਾਂਚ ਕਰਨ ਲਈ ਕਿਹਾ ਗਿਆ ਸੀ। ਬੈਂਚ ਨੇ ਕਿਹਾ,''''ਇਨ੍ਹਾਂ ਮਾਮਲਿਆਂ ਦਾ ਸੰਬੰਧ ਪੂਰੇ ਦੇਸ਼ ਨਾਲ ਹੈ, ਲਿਹਾਜਾ ਇਸ ਲਈ ਉੱਚ ਪੱਧਰੀ ਕਮੇਟੀ ਕਿਉਂ ਨਹੀਂ ਹੋਣੀ ਚਾਹੀਦੀ। ਹੁਣ ਤੱਕ ਜੋ ਹੋਇਆ ਸੋ ਹੋਇਆ, ਕਿਉਂ ਮਾਮਲਿਆਂ ਦੀ ਜਾਂਚ ਅਤੇ ਚੱਲ ਰਹੇ ਟ੍ਰਾਇਲ ਦੀ ਨਿਗਰਾਨੀ ਉੱਚ ਪੱਧਰੀ ਕਮੇਟੀ ਕਰੇ।'''' ਕੇਂਦਰ ਵੱਲੋਂ ਪੇਸ਼ ਐਡੀਸ਼ਨਲ ਸਾਲਿਸੀਟਰ ਜਨਰਲ ਪਿੰਕੀ ਆਨੰਦ ਨੇ ਬੈਂਚ ਨੂੰ ਦੱਸਿਆ ਕਿ ਆਈ.ਜੀ. ਰੈਂਕ ਦੇ ਅਧਿਕਾਰੀ ਦੀ ਪ੍ਰਧਾਨਗੀ ''ਚ ਐੱਸ.ਆਈ.ਟੀ. ਮਾਮਲਿਆਂ ਦੀ ਜਾਂਚ ਕਰ ਰਹੀ ਹੈ ਪਰ ਬੈਂਚ ਨੇ ਉਨ੍ਹਾਂ ਦੀਆਂ ਦਲੀਲਾਂ ਨੂੰ ਇਕ ਪਾਸੇ ਕਰ ਕੇ ਕਿਹਾ ਕਿ ਇਹ ਗੰਭੀਰ ਮਸਲਾ ਹੈ।

Disha

This news is News Editor Disha