ਸੁਪਰੀਮ ਕੋਰਟ ਨੇ ਚੁੱਕਿਆ ਸਵਾਲ- ‘ਕਿੰਨਰ ਕਿਉਂ ਨਹੀਂ ਕਰ ਸਕਦੇ ਖੂਨ ਦਾਨ?’

Saturday, Mar 06, 2021 - 10:22 AM (IST)

ਸੁਪਰੀਮ ਕੋਰਟ ਨੇ ਚੁੱਕਿਆ ਸਵਾਲ- ‘ਕਿੰਨਰ ਕਿਉਂ ਨਹੀਂ ਕਰ ਸਕਦੇ ਖੂਨ ਦਾਨ?’

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਖੂਨਦਾਨ ਦਿਸ਼ਾ-ਨਿਰਦੇਸ਼ 2017 ਦੇ ਅਧੀਨ ਕਿੰਨਰਾਂ ਦੇ ਖੂਨ ਦਾਨ 'ਤੇ ਪਾਬੰਦੀ ਲਗਾਏ ਜਾਣ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਕੇਂਦਰ ਸਰਕਾਰ ਅਤੇ ਹੋਰ ਪੱਖਾਂ ਨੂੰ ਸ਼ੁੱਕਰਵਾਰ ਨੂੰ ਨੋਟਿਸ ਜਾਰੀ ਕੀਤਾ। ਜਿਸ ਵਿਚ ਟਰਾਂਸਜੈਂਡਰਜ਼ (ਕਿੰਨਰ) ਦੇ ਖੂਨ ਦਾਨ ਕਰਨ ’ਤੇ ਲਗਾਈ ਰੋਕ ਨੂੰ ਲੈ ਕੇ ਸਵਾਲ ਚੁੱਕਿਆ ਗਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਤੋਂ ਪੁੱਛਿਆ ਹੈ ਕਿ ਕਿੰਨਰ ਖੂਨ ਦਾਨ ਕਿਉਂ ਨਹੀਂ ਕਰ ਸਕਦੇ ਹਨ? ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ, ਜੱਜ ਏ.ਐੱਸ. ਬੋਪੰਨਾ ਅਤੇ ਜੱਜ ਵੀ. ਰਮਾਸੁਬਰਮਣੀਅਮ ਦੀ ਬੈਂਚ ਨੇ ਟੀ. ਸੰਤਾ ਸਿੰਘ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਅਤੇ ਹੋਰ ਪੱਖਾਂ ਨੂੰ ਨੋਟਿਸ ਜਾਰੀ ਕੀਤਾ।

ਇਹ ਵੀ ਪੜ੍ਹੋ : 18 ਸਾਲ ਨਹੀਂ, ਗ੍ਰੈਜੂਏਟ ਹੋਣ ਤੱਕ ਕਰਨਾ ਹੋਵੇਗਾ 'ਬੇਟੇ ਦਾ ਪਾਲਨ ਪੋਸ਼ਣ' : ਸੁਪਰੀਮ ਕੋਰਟ

ਪਟੀਸ਼ਨਕਰਤਾ ਨੇ 2017 ਦੇ ਖੂਨ ਦਾਨ ਦਿਸ਼ਾ-ਨਿਰਦੇਸ਼ਾਂ ਦੀ ਧਾਰਾ 12 ਅਤੇ 51 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਕਿੰਨਰਾਂ ਦੇ ਖੂਨ ਦਾਨ ਕਰਨ 'ਤੇ ਪਾਬੰਦੀ ਲਾਈ ਗਈ ਸੀ। ਜੱਜ ਬੋਬੜੇ ਨੇ ਕਿਹਾ,''ਅਸੀਂ ਸਾਰੇ ਸੰਬੰਧਤ ਪੱਖਾਂ ਨੂੰ ਨੋਟਿਸ ਜਾਰੀ ਕਰ ਰਹੇ ਹਾਂ ਅਤੇ ਉਨ੍ਹਾਂ ਦੇ ਜਵਾਬ ਦਾ ਇੰਤਜ਼ਾਰ ਕਰਾਂਗੇ।'' ਉਨ੍ਹਾਂ ਕਿਹਾ ਕਿ ਇਹ ਡਾਕਟਰੀ ਮਾਮਲਾ ਹੈ। ਕੋਰਟ ਇਨ੍ਹਾਂ ਮੁੱਦਿਆਂ ਨੂੰ ਨਹੀਂ ਸਮਝਦਾ ਹੈ। ਇਸ ਲਈ ਸਾਰੇ ਸੰਬੰਧਤ ਪੱਖਾਂ ਤੋਂ ਜਵਾਬ ਤਲਬ ਕੀਤਾ ਜਾਂਦਾ ਹੈ। ਹਾਲਾਂਕਿ ਕੋਰਟ ਨੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ 'ਤੇ ਰੋਕ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਇਸ ਮੁੱਦੇ ਨੂੰ ਸਮਝੇ ਬਿਨਾਂ ਆਦੇਸ਼ ਪਾਸ ਨਹੀਂ ਕਰ ਸਕਦਾ ਹੈ। 

ਇਹ ਵੀ ਪੜ੍ਹੋ : ਬਿਹਾਰ 'ਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ : 9 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ, 4 ਔਰਤਾਂ ਨੂੰ ਉਮਰਕੈਦ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News