SC ਨੇ ਉੱਤਰ ਪ੍ਰਦੇਸ਼ 'ਚ ਪੰਚਾਇਤ ਚੋਣਾਂ ਲਈ ਵੋਟਾਂ ਦੀ ਗਿਣਤੀ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

Saturday, May 01, 2021 - 01:30 PM (IST)

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ 'ਚ ਪੰਚਾਇਤ ਚੋਣਾਂ ਲਈ ਹੋਣ ਵਾਲੀ ਵੋਟਾਂ ਦੀ ਗਿਣਤੀ 'ਤੇ ਰੋਕ ਲਗਾਉਣ ਤੋਂ ਸ਼ਨੀਵਾਰ ਨੂੰ ਇਨਕਾਰ ਕਰ ਦਿੱਤਾ। ਉੱਤਰ ਪ੍ਰਦੇਸ਼ 'ਚ ਪੰਚਾਇਤ ਚੋਣਾਂ ਲਈ ਵੋਟਾਂ ਦੀ ਗਿਣਤੀ ਐਤਵਾਰ ਨੂੰ ਹੋਣ ਵਾਲੀ ਹੈ। ਅਦਾਲਤ 'ਚ ਛੁੱਟੀ ਦੇ ਦਿਨ ਵਿਸ਼ੇਸ਼ ਸੁਣਵਾਈ 'ਚ ਜੱਜ ਏ.ਐੱਮ. ਖਾਨਵਿਲਕਰ ਅਤੇ ਜੱਜ ਰਿਸ਼ੀਕੇਸ਼ ਰਾਏ ਦੀ ਬੈਂਚ ਨੇ ਕਈ ਨੋਟੀਫਿਕੇਸ਼ਨਾਂ ਅਤੇ ਸੂਬੇ 'ਚ 829 ਵੋਟਾਂ ਦੀ ਗਿਣਤੀ ਕੇਂਦਰਾਂ 'ਤੇ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕੀਤੇ ਜਾਣ ਦੇ ਸੰਬੰਧ 'ਚ ਉੱਤਰ ਪ੍ਰਦੇਸ਼ ਰਾਜ ਚੋਣ ਕਮਿਸ਼ਨ ਦੇ ਭਰੋਸੇ 'ਤੇ ਗੌਰ ਕਰਨ ਤੋਂ ਬਾਅਦ ਇਹ ਆਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਪੂਰੇ ਰਾਜ 'ਚ ਵੋਟਾਂ ਦੀ ਗਿਣਤੀ ਦੌਰਾਨ ਸਖ਼ਤ ਕਰਫਿਊ ਰਹੇਗਾ ਅਤੇ ਇਹ ਮੰਗਲਵਾਰ ਸਵੇਰ ਤੱਕ ਲਾਗੂ ਰਹੇਗਾ ਅਤੇ ਕੋਈ ਵੀ ਜਸ਼ਨ ਮਨਾਉਣ ਦੀ ਮਨਜ਼ੂਰੀ ਨਹੀਂ ਹੋਵੇਗੀ। 

ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ ਪੰਚਾਇਤ ਚੋਣਾਂ 'ਚ ਕੋਰੋਨਾ ਨਾਲ 700 ਅਧਿਆਪਕਾਂ ਦੀ ਹੋਈ ਮੌਤ

ਅਦਾਲਤ ਨੇ ਰਾਜ ਚੋਣ ਕਮਿਸ਼ਨ ਨੂੰ ਪ੍ਰਦੇਸ਼ 'ਚ ਵੋਟਾਂ ਦੀ ਗਿਣਤੀ ਕੇਂਦਰਾਂ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਉਦੋਂ ਤੱਕ ਸੁਰੱਖਿਅਤ ਰੱਖਣ ਦਾ ਨਿਰਦੇਸ਼ ਦਿੱਤਾ, ਜਦੋਂ ਤੱਕ ਕਿ ਇਲਾਹਾਬਾਦ ਹਾਈ ਕੋਰਟ ਉਸ ਦੇ ਸਾਹਮਣੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਪੂਰੀ ਨਹੀਂ ਕਰ ਲੈਂਦਾ। ਅਦਾਲਤ ਨੇ ਸਰਕਾਰੀ ਅਧਿਕਾਰੀਆਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਨੂੰ ਆਦੇਸ਼ ਦਿੱਤਾ ਕਿ ਵੋਟਾਂ ਦੀ ਗਿਣਤੀ ਕੇਂਦਰ 'ਚ ਪ੍ਰਵੇਸ਼ ਤੋਂ ਪਹਿਲਾਂ ਉਨ੍ਹਾਂ ਨੂੰ ਆਰ.ਟੀ.-ਪੀ.ਸੀ.ਆਰ. ਜਾਂਚ 'ਚ ਕੋਰੋਨਾ ਨਾਲ ਪੀੜਤ ਨਹੀਂ ਹੋਣ ਦਾ ਪ੍ਰਮਾਣ ਦਿਖਾਉਣਾ ਹੋਵੇਗਾ। ਸੁਪਰੀਮ ਕੋਰਟ ਦਾ ਇਹ ਆਦੇਸ਼ ਦੇਸ਼ ਭਰ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਐਤਵਾਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੌਰਾਨ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕੀਤੇ ਜਾਣ ਦਾ ਨਿਰਦੇਸ਼ ਦੇਣ ਦੀ ਅਪੀਲ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਇਆ। 

ਇਹ ਵੀ ਪੜ੍ਹੋ : ਚੋਣ ਕਮਿਸ਼ਨ ਨੇ ਹਾਈ ਕੋਰਟ ਨੂੰ ਕੀਤੀ ਮੀਡੀਆ ਰਿਪੋਰਟਿੰਗ ’ਤੇ ਰੋਕ ਲਗਾਉਣ ਦੀ ਅਪੀਲ


DIsha

Content Editor

Related News