ਲਖੀਮਪੁਰ ਖੀਰੀ ਹਿੰਸਾ : SC ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਵਿਰੁੱਧ ਅਪੀਲ ''ਤੇ 11 ਮਾਰਚ ਨੂੰ ਕਰੇਗਾ ਸੁਣਵਾਈ
Friday, Mar 04, 2022 - 12:41 PM (IST)

ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਲਖੀਮਪੁਰ ਖੀਰੀ ਕਤਲਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ 11 ਮਾਰਚ ਨੂੰ ਸੁਣਵਾਈ ਕਰੇਗਾ। ਦੋਸ਼ੀ ਆਸ਼ੀਸ਼ ਭਾਜਪਾ ਦੇ ਨੇਤਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਪੁੱਤਰ ਹੈ। ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਦੀ ਪ੍ਰਧਾਨਗੀ ਕਰ ਰਹੇ ਚੀਫ਼ ਜਸਟਿਸ ਐੱਨ.ਵੀ. ਰਮੰਨਾ ਨੇ ਸ਼ੁੱਕਰਵਾਰ ਨੂੰ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੇ 'ਵਿਸ਼ੇਸ਼ ਜ਼ਿਕਰ' 'ਤੇ ਕਿਹਾ ਕਿ ਉਹ ਇਸ ਅਪੀਲ 'ਤੇ 22 ਮਾਰਚ ਨੂੰ ਸੁਣਵਾਈ ਕਰ ਸਕਦੇ ਹਨ। ਭੂਸ਼ਣ ਨੇ ਇਸ ਮਾਮਲੇ ਨੂੰ ਜ਼ਰੂਰੀ ਦੱਸਦੇ ਹੋਏ ਬੈਂਚ ਦੇ ਸਾਹਮਣੇ ਜਲਦ ਸੁਣਵਾਈ ਦੀ ਗੁਹਾਰ ਲਗਾਈ ਸੀ। ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵਾਲਿਆਂ ਦੀ ਅਗਵਾਈ ਕਰ ਰਹੇ ਜਗਜੀਤ ਸਿੰਘ ਵਲੋਂ ਐਡਵੋਕੇਟ ਭੂਸ਼ਣ ਨੇ ਫਰਵਰੀ 'ਚ ਵਿਸ਼ੇਸ਼ ਮਨਜ਼ੂਰੀ ਪਟੀਸ਼ਨ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ 17 ਮਾਮਲੇ ਵਾਪਸ ਹੋਣ ਤੋਂ ਬਾਅਦ ਹੰਗਾਮਾ, ਕੇਜਰੀਵਾਲ ਸਰਕਾਰ ਲੱਗੇ ਇਹ ਇਲਜ਼ਾਮ
ਪਟੀਸ਼ਨਕਰਤਾ ਨੇ ਇਲਾਹਾਬਾਦ ਹਾਈ ਕੋਰਟ ਵਲੋਂ ਆਸ਼ੀਸ਼ ਨੂੰ ਜ਼ਮਾਨਤ ਦਿੱਤੇ ਜਾਣ ਨੂੰ ਕਾਨੂੰਨੀ ਪ੍ਰਕਿਰਿਆ ਅਤੇ ਅਨਿਆਂ ਦੀ ਅਣਦੇਖੀ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ, ਐਡਵੋਕੇਟ ਦੇ ਲਖੀਮਪੁਰ ਖੀਰੀ 'ਚ ਪਿਛਲੇ ਸਾਲ ਤਿੰਨ ਅਕਤੂਬਰ ਨੂੰ ਆਸ਼ੀਸ਼ ਦੀ ਕਾਰ ਨਾਲ ਕੁਚਲ ਕੇ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਭੜਕੀ ਹਿੰਸਾ 'ਚ 2 ਭਾਜਪਾ ਵਰਕਰਾਂ ਤੋਂ ਇਲਾਵਾ ਇਕ ਕਾਰ ਡਰਾਈਵਰ ਅਤੇ ਪੱਤਰਕਾਰ ਦੀ ਮੌਤ ਹੋ ਗਈ ਸੀ। ਤਿੰਨ ਅਕਤੂਬਰ 2021 ਨੂੰ ਹੋਈ ਇਸ ਘਟਨਾ ਦੇ ਮਾਮਲੇ 'ਚ ਪਾਂਡਾ ਅਤੇ ਤ੍ਰਿਪਾਠੀ ਨੇ ਜਨਹਿੱਤ ਪਟੀਸ਼ਨ ਨਾਲ ਪਿਛਲੇ ਸਾਲ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਦੋਂ ਅਦਾਲਤ ਨੇ ਸੰਬੰਧਤ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਦੀ ਅਗਵਾਈ 'ਚ ਪੂਰੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਗਠਿਤ ਕੀਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ