ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਕਰੇਗਾ ਸੁਣਵਾਈ

03/22/2024 6:13:30 AM

ਨਵੀਂ ਦਿੱਲੀ — ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਵੀਰਵਾਰ ਨੂੰ ਨੌਵੀਂ ਵਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸੰਮਨ 'ਤੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਈਡੀ ਅਤੇ ਦਿੱਲੀ ਪੁਲਸ ਦੀ ਟੀਮ ਕੇਜਰੀਵਾਲ ਦੇ ਘਰ ਪਹੁੰਚੀ। ਤਲਾਸ਼ੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਮ ਆਦਮੀ ਪਾਰਟੀ ਆਪਣੀ ਗ੍ਰਿਫ਼ਤਾਰੀ ਦੀ ਕਾਰਵਾਈ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਤੁਰੰਤ ਸੁਣਵਾਈ ਦੀ ਮੰਗ ਨੂੰ ਲੈ ਕੇ ਪਟੀਸ਼ਨ ਲੈ ਕੇ ਰਾਤ ਨੂੰ ਸੁਪਰੀਮ ਕੋਰਟ ਪੁੱਜੀ। 

ਇਹ ਵੀ ਪੜ੍ਹੋ - 'ਸੱਚਾਈ ਦੀ ਜਿੱਤ ਹੋਈ'...ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ

ਕੇਜਰੀਵਾਲ ਦੀ ਪਟੀਸ਼ਨ ਰਾਤ 8.57 'ਤੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਗਈ। ਰਾਤ ਨੂੰ ਸੁਣਵਾਈ ਲਈ ਸੁਪਰੀਮ ਕੋਰਟ ਵਿੱਚ ਕੋਈ ਬੈਂਚ ਨਹੀਂ ਬਣਾਈ ਗਈ। ਸੁਪਰੀਮ ਕੋਰਟ ਅੱਜ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਈਡੀ ਦੁਆਰਾ ਗ੍ਰਿਫਤਾਰੀ ਤੋਂ ਬਚਣ ਲਈ ਦਾਇਰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਖਾਰਜ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਦੇਰ ਸ਼ਾਮ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਸ਼ੁੱਕਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ।

ਇਹ ਵੀ ਪੜ੍ਹੋ - ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਨੇ ਭਾਜਪਾ 'ਤੇ ਕੱਸਿਆ ਤੰਜ, ਕਿਹਾ- INDIA ਦੇਵੇਗਾ ਇਸ ਦਾ ਮੂੰਹਤੋੜ ਜਵਾਬ

ਸੂਤਰਾਂ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਿਸੇ ਵੀ ਦੰਡਕਾਰੀ ਕਾਰਵਾਈ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਦਿੱਲੀ ਹਾਈ ਕੋਰਟ ਨੇ ਅੱਜ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ - RP Singh ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ-ਉਮੀਦ ਹੈ ED ਦੇ ਹਰ ਸਵਾਲਾਂ ਦਾ ਦੇਣਗੇ ਜਵਾਬ

ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਖ਼ਿਲਾਫ਼ ਅਰਵਿੰਦ ਕੇਜਰੀਵਾਲ ਦੀ ਕਾਨੂੰਨੀ ਟੀਮ ਸੁਪਰੀਮ ਕੋਰਟ ਪਹੁੰਚੀ ਸੀ। ਟੀਮ ਨੇ ਈ-ਫਾਈਲਿੰਗ ਰਾਹੀਂ ਅਰਜ਼ੀ ਦਾਇਰ ਕੀਤੀ ਅਤੇ ਕੇਸ ਦੀ ਸੁਣਵਾਈ ਲਈ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ। ਸੁਪਰੀਮ ਕੋਰਟ ਨੇ ਇਸ ਮਾਮਲੇ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਸ਼ੁੱਕਰਵਾਰ ਸਵੇਰੇ ਕੇਜਰੀਵਾਲ ਦੀ ਅਰਜ਼ੀ 'ਤੇ ਸੁਣਵਾਈ ਕਰੇਗੀ। ਕਾਂਗਰਸ ਨੇਤਾ ਅਤੇ ਮਸ਼ਹੂਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਦਾਲਤ 'ਚ ਕੇਜਰੀਵਾਲ ਦੀ ਨੁਮਾਇੰਦਗੀ ਕਰ ਰਹੇ ਹਨ। ਕੇਜਰੀਵਾਲ ਦੀ ਕਾਨੂੰਨੀ ਟੀਮ ਸੁਪਰੀਮ ਕੋਰਟ ਰਜਿਸਟਰੀ ਨਾਲ ਸੰਪਰਕ ਕਰ ਰਹੀ ਹੈ। ਕਾਨੂੰਨੀ ਟੀਮ ਨੇ ਮਾਮਲੇ ਦੀ ਜਾਣਕਾਰੀ ਚੀਫ਼ ਜਸਟਿਸ ਨੂੰ ਦੇਣ ਦੀ ਮੰਗ ਕੀਤੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Inder Prajapati

Content Editor

Related News