ਅਯੋਗ ਠਹਿਰਾਏ ਗਏ 6 ਵਿਧਾਇਕਾਂ ਦੀ ਪਟੀਸ਼ਨ ''ਤੇ ਸੁਪਰੀਮ ਕੋਰਟ 18 ਮਾਰਚ ਕਰੇਗਾ ਸੁਣਵਾਈ

Saturday, Mar 16, 2024 - 02:56 PM (IST)

ਅਯੋਗ ਠਹਿਰਾਏ ਗਏ 6 ਵਿਧਾਇਕਾਂ ਦੀ ਪਟੀਸ਼ਨ ''ਤੇ ਸੁਪਰੀਮ ਕੋਰਟ 18 ਮਾਰਚ ਕਰੇਗਾ ਸੁਣਵਾਈ

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਕਾਂਗਰਸ ਦੇ ਉਨ੍ਹਾਂ 6 ਬਾਗੀ ਵਿਧਾਇਕਾਂ ਦੀ ਰਾਜ ਵਿਧਾਨ ਸਭਾ ਤੋਂ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਪਟੀਸ਼ਨ 'ਤੇ 18 ਮਾਰਚ ਨੂੰ ਸੁਣਵਾਈ ਕਰੇਗਾ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ 'ਚ ਹਾਲ ਹੀ 'ਚ ਰਾਜ ਸਭਾ 'ਚ ਚੋਣਾਂ 'ਚ 'ਕ੍ਰਾਸ ਵੋਟਿੰਗ' (ਵਿਰੋਧੀ ਉਮੀਦਵਾਰ ਦੇ ਪੱਖ 'ਚ ਵੋਟਿੰਗ) ਕੀਤੀ ਸੀ। 6 ਬਾਗੀ ਵਿਧਾਇਕ- ਸੁਧੀਰ ਸ਼ਰਮਾ, ਰਵੀ ਠਾਕੁਰ, ਰਵਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੇਤਨਯ ਸ਼ਰਮਾ ਅਤੇ ਦੇਵਿੰਦਰ ਕੁਮਾਰ ਭੁੱਟੋ ਨੂੰ ਕਾਂਗਰਸ ਦੇ ਵਹਿਪ ਦੀ ਉਲੰਘਣਾ ਕਰਨ ਲਈ ਅਯੋਗ ਐਲਾਨ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਰੇਹੜੀ-ਫੜ੍ਹੀ ਵਾਲਿਆਂ ਲਈ ਖੁਸ਼ਖ਼ਬਰੀ, CM ਕੇਜਰੀਵਾਲ ਨੇ ਕੀਤਾ ਵੱਡਾ ਐਲਾਨ

ਕਾਂਗਰਸ ਦੇ ਵਹਿਪ ਅਨੁਸਾਰ ਉਨ੍ਹਾਂ ਨੂੰ ਸਦਨ 'ਚ ਮੌਜੂਦ ਰਹਿਣ ਅਤੇ ਬਜਟ ਦੇ ਪੱਖ 'ਚ ਵੋਟਿੰਗ ਕਰਨ ਦੀ ਜ਼ਰੂਰਤ ਸੀ। ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਗਈ ਸੋਮਵਾਰ ਦੀ ਵਾਦ ਸੂਚੀ ਅਨੁਸਾਰ, ਪਟੀਸ਼ਨ ਜੱਜ ਸੰਜੀਵ ਖੰਨਾ ਅਤੇ ਜੱਜ ਦੀਪਾਂਕਰ ਦੱਤਾ ਦੀ ਬੈਂਚ ਦੇ ਸਾਹਮਣੇ ਸੁਣਵਾਈ ਲਈ ਆਏਗੀ। ਜਦੋਂ 12 ਮਾਰਚ ਨੂੰ ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕੀਤੀ ਸੀ ਤਾਂ ਬੈਂਚ ਨੇ ਪਟੀਸ਼ਨਕਰਤਾ ਤੋਂ ਪੁੱਛਿਆ ਸੀ ਕਿ ਉਨ੍ਹਾਂ ਨੇ ਆਪਣੀ ਅਯੋਗਤਾ ਨੂੰ ਚੁਣੌਤੀ ਦੇਣ ਲਈ ਹਾਈ ਕੋਰਟ ਦਾ ਰੁਖ ਕਿਉਂ ਨਹੀਂ ਕੀਤਾ। ਪਟੀਸ਼ਨਕਰਤਾਵਾਂ ਵਲੋਂ ਪੇਸ਼ ਵਕੀਲ ਨੇ ਕਿਹਾ ਸੀ ਕਿ ਇਹ ਇਕ ਦੁਰਲੱਭ ਮਾਮਲਾ ਹੈ, ਜਿੱਥੇ ਵਿਧਾਨ ਸਭਾ ਸਪੀਕਰ ਨੇ 18 ਘੰਟੇ ਅੰਦਰ ਇਨ੍ਹਾਂ ਵਿਧਾਇਕਾਂ ਨੂੰ ਅਯੋਗ ਐਲਾਨ ਕਰ ਦਿੱਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

DIsha

Content Editor

Related News