ਫਿਲਹਾਲ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, ਸੁਪਰੀਮ ਕੋਰਟ 12 ਅਗਸਤ ਨੂੰ ਕਰੇਗਾ ਅਗਲੀ ਸੁਣਵਾਈ
Friday, Aug 02, 2024 - 01:15 PM (IST)
ਨਵੀਂ ਦਿੱਲੀ- ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਸ਼ੰਭੂ ਬਾਰਡਰ ਨੂੰ ਲੈ ਕੇ ਛਿੜੇ ਵਿਵਾਦ ਨੂੰ ਲੈ ਕੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਕੋਰਟ ਨੇ ਹਰਿਆਣਾ ਵਲੋਂ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਪੇਸ਼ ਹੋਏ ਅਤੇ ਉਨ੍ਹਾਂ ਨੇ ਅਦਾਲਤ ਤੋਂ ਮਾਹਿਰ ਦਾ ਨਾਂ ਫਾਈਨਲ ਕਰਨ ਲਈ ਸਮਾਂ ਮੰਗਿਆ ਅਤੇ ਸੁਣਵਾਈ ਟਾਲਣ ਦੀ ਅਪੀਲ ਕੀਤੀ। ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ। ਸਰਵਉੱਚ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਦੋਵੇਂ ਸੂਬੇ (ਪੰਜਾਬ ਅਤੇ ਹਰਿਆਣਾ) ਸਰਕਾਰ ਸਾਡੇ ਸੁਝਾਅ 'ਤੇ ਵਿਚਾਰ ਕਰ ਕੇ ਸਾਨੂੰ ਦੱਸਣ। ਦਰਅਸਲ ਸੁਪਰੀਮ ਕੋਰਟ ਨੇ ਕਿਹਾ ਕਿ ਦੋਵੇਂ ਸੂਬਿਆਂ ਨੂੰ ਹੱਲ ਕਰਨਾ ਚਾਹੀਦਾ। ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ। ਉਦੋਂ ਤੱਕ ਸ਼ੰਭੂ ਬਾਰਡਰ 'ਤੇ ਮੌਜੂਦਾ ਸਥਿਤੀ ਬਰਕਰਾਰ ਰਹੇਗੀ।
ਦੱਸਣਯੋਗ ਹੈ ਇਕ ਸਾਲ 13 ਫਰਵਰੀ ਨੂੰ ਪੰਜਾਬ ਦੇ ਕਿਸਾਨਾਂ ਨੇ 'ਦਿੱਲੀ ਚਲੋ' ਨਾਲ ਆਪਣਾ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਉਨ੍ਹਾਂ ਨੂੰ ਦਿੱਲੀ 'ਚ ਜਾਣ ਤੋਂ ਰੋਕਣ ਲਈ ਸ਼ੰਭੂ ਬਾਰਡਰ, ਟਿਕਰੀ ਬਾਰਡਰ, ਸਿੰਘ ਅਤੇ ਗਾਜ਼ੀਪੁਰ ਬਾਰਡਰ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ ਬਾਅਦ 'ਚ ਸ਼ੰਭੂ ਬਾਰਡਰ ਨੂੰ ਛੱਡ ਕੇ ਬਾਕੀ ਸਾਰੇ ਬਾਰਡਰ ਖੋਲ੍ਹ ਦਿੱਤੇ ਗਏ ਸਨ। ਸ਼ੰਭੂ ਬਾਰਡਰ 'ਤੇ ਹਰਿਆਣਾ ਸਰਕਾਰ ਵਲੋਂ ਬੈਰੀਕੇਡਿੰਗ ਕੀਤੀ ਗਈ ਹੈ, ਜਿਸ ਦਾ ਕਿਸਾਨ ਵਿਰੋਧ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8