ਦੇਸ਼ ਦੇ ਸਭ ਤੋਂ ਪੁਰਾਣੇ ਅਯੁੱਧਿਆ ਮਾਮਲੇ 'ਚ ਕੱਲ ਆਵੇਗਾ ਫੈਸਲਾ, PM ਨੇ ਲੋਕਾਂ ਨੂੰ ਕੀਤੀ ਅਪੀਲ

11/08/2019 9:21:38 PM

ਅਯੁੱਧਿਆ — ਅਯੁੱਧਿਆ ਵਿਵਾਦ ਮਾਮਲੇ 'ਚ ਕੱਲ ਭਾਵ ਸ਼ਨੀਵਾਰ ਨੂੰ ਸੁਪਰੀਮ ਕੋਰਟ ਫੈਸਲਾ ਸੁਣਾਏਗਾ। ਦੱਸ ਦਈਏ ਕਿ ਮਾਮਲੇ 'ਚ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਸੁਰੱਖਿਅਤ ਰੱਖ ਚੁੱਕਾ ਹੈ। ਅਯੁੱਧਿਆ ਮਾਮਲੇ ਦੇ ਸੰਭਾਵੀ ਫੈਸਲੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਨੂੰ ਸਾਵਧਾਨ ਰਹਿਣ ਦੀ ਹਦਾਇਤ ਦਿੱਤੀ ਹੈ। ਗ੍ਰਹਿ ਮੰਤਰਾਲਾ ਦੇ ਇਕ ਸੀਨੀਅਰ ਅਧਿਖਾਰੀ ਨੇ ਨਾਂ ਨਾ ਦੱਸਣ ਦੀ ਸ਼ਰਤ 'ਤੇ ਦੱਸਿਆ ਕਿ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਕ ਆਮ ਸਲਾਹ ਦਿੱਤੀ ਗਈ ਹੈ।

ਪੀ.ਐੱਮ. ਮੋਦੀ ਨੇ ਕੀਤੀ ਸ਼ਾਂਤੀ ਬਣਾਏ ਰੱਖਣ ਦੀ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਦੇਸ਼ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਮੋਦੀ ਨੇ ਟਵੀਟ ਕਰ ਕਿਹਾ, 'ਅਯੁੱਧਿਆ 'ਤੇ ਕੱਲ ਸੁਪਰੀਮ ਕੋਰਟ ਦਾ ਫੈਸਲਾ ਆ ਰਿਹਾ ਹੈ। ਪਿਛਲੇ ਕੁਝ ਮਹੀਨਿਆਂ 'ਚ ਸੁਪਰੀਮ ਕੋਰਟ 'ਚ ਲਗਾਤਾਰ ਇਸ ਵਿਸ਼ੇ 'ਤੇ ਸੁਣਵਾਈ ਹੋ ਰਹੀ ਸੀ। ਪੂਰਾ ਦੇਸ਼ ਉਤਸੁਕਤਾ ਨਾਲ ਦੇਖ ਰਿਹਾ ਸੀ। ਇਸ ਦੌਰਾਨ ਸਮਾਜ ਦੇ ਸਾਰੇ ਵਰਗਾਂ ਵੱਲੋਂ ਸ਼ਾਂਤੀ ਭਰਿਆ ਮਾਹੌਲ ਬਣਾਏ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਕਾਫੀ ਸ਼ਲਾਘਾਯੋਗ ਹਨ।

ਦੇਸ਼ ਦੀ ਨਿਆਂਪਾਲਿਕਾਂ ਦੇ ਮਾਣ-ਸਨਮਾਨ ਨੂੰ ਪਹਿਲ ਦਿੰਦੇ ਹੋਏ ਸਮਾਜ ਦੇ ਸਾਰੇ ਵਰਗਾਂ ਨੇ, ਸਾਮਾਜਿਕ-ਸੱਭਿਆਚਾਰ ਸੰਗਠਨਾਂ ਨੇ, ਸਾਰੇ ਪੱਖਕਾਰਾਂ ਨੇ ਬੀਤੇ ਦਿਨੀਂ ਸ਼ਾਂਤੀਪੂਰਨ ਅਤੇ ਸਕਾਰਾਤਮਕ ਮਾਹੌਲ ਬਣਾਉਣ ਲਈ ਜੋ ਕੋਸ਼ਿਸ਼ ਕੀਤੇ, ਉਹ ਸਵਾਗਤਯੋਗ ਹੈ। ਕੋਰਟ ਦੇ ਫੈਸਲੇ ਤੋਂ ਬਾਅਦ ਸਾਨੂੰ ਸਾਰਿਆਂ ਨੂੰ ਮਿਲ ਕੇ ਸ਼ਾਂਤੀ ਅਤੇ ਦੋਸਤੀ ਭਰਿਆ ਮਾਹੌਲ ਬਣਾਏ ਰੱਖਣਾ ਹੈ। ਅਯੁੱਧਿਆ 'ਤੇ ਜੋ ਫੈਸਲਾ ਆਵੇਗਾ, ਉਹ ਕਿਸੇ ਦੀ ਹਾਰ-ਜਿੱਤ ਨਹੀਂ ਹੋਵੇਗੀ। ਦੇਸ਼ ਵਾਸੀਆਂ ਨੂੰ ਮੇਰੀ ਅਪੀਲ ਹੈ ਕਿ ਸਾਡੀ ਸਾਰਿਆਂ ਦੀ ਇਹ ਤਰਜੀਹ ਰਹੇ ਕਿ ਇਹ ਫੈਸਲਾ ਭਾਰਤ ਦੀ ਸ਼ਾਂਤੀ, ਏਕਤਾ ਅਤੇ ਸਦਭਾਵਨਾ ਦੀ ਮਹਾਨ ਪਰੰਪਰਾ ਨੂੰ ਹੋਰ ਮਜ਼ਬੂਤੀ ਦੇਵੇ।


Inder Prajapati

Content Editor

Related News