ਤੀਸਤਾ ਸੀਤਲਵਾੜ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ, ਇਕ ਹਫ਼ਤੇ ਤਕ ਹਾਈ ਕੋਰਟ ਦੇ ਫ਼ੈਸਲੇ ''ਤੇ ਲੱਗੀ ਰੋਕ
Sunday, Jul 02, 2023 - 12:07 AM (IST)

ਨਵੀਂ ਦਿੱਲੀ (ਭਾਸ਼ਾ): ਸੁਪਰੀਮ ਕੋਰਟ ਨੇ ਸ਼ਨੀਵਾਰ ਦੇਰ ਰਾਤ ਸਮਾਜ ਸੇਵਕਾ ਤੀਸਤਾ ਸੀਤਲਵਾੜ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਪ੍ਰਦਾਨ ਕਰਦਿਆਂ ਗੁਜਰਾਤ ਹਾਈ ਕੋਰਟ ਦੇ ਉਸ ਹੁਕਮ 'ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ, ਜਿਸ ਵਿਚ ਨਿਯਮਿਤ ਜ਼ਮਾਨਤ ਲਈ ਉਨ੍ਹਾਂ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਗਈ ਸੀ ਤੇ ਗੋਧਰਾ ਦੰਗਾ ਮਾਮਲੇ ਤੋਂ ਬਾਅਦ 2002 ਵਿਚ ਨਿਰਦੋਸ਼ ਲੋਕਾਂ ਨੂੰ ਕਥਿਤ ਤੌਰ 'ਤੇ ਫਸਾਉਣ ਲਈ ਸਬੂਥ ਘੜਣ ਦੇ ਦੋਸ਼ ਹੇਠ ਉਨ੍ਹਾਂ ਨੂੰ ਤੁਰੰਤ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਅੱਤਵਾਦੀਆਂ ਨੂੰ ਰੋਬੋਟਿਕਸ ਦਾ ਕੋਰਸ ਕਰਵਾ ਰਹੀ ISIS, NIA ਵੱਲੋਂ ਕੀਤੇ ਗਏ ਵੱਡੇ ਖ਼ੁਲਾਸੇ
ਦੇਰ ਰਾਤ ਦੀ ਵਿਸ਼ੇਸ਼ ਸੁਣਵਾਈ ਵਿਚ ਜਸਟਿਸ ਬੀ.ਆਰ. ਗਵਈ, ਜਸਟਿਸ ਏ.ਐੱਸ. ਬੋਪੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਹਾਈ ਕੋਰਟ ਦੇ ਹੁਕਮ ਦੇ ਖ਼ਿਲਾਫ਼ ਅਪੀਲ ਕਰਨ ਲਈ ਸੀਤਲਵਾੜ ਨੂੰ ਸਮਾਂ ਨਾ ਦੇਣ 'ਤੇ ਸਵਾਲ ਚੁੱਕਿਆ ਤੇ ਕਿਹਾ ਕਿ ਇਕ ਆਮ ਦੋਸ਼ੀ ਵੀ ਕੁਝ ਅੰਤਰਿਮ ਰਾਹਤ ਦਾ ਹੱਕਦਾਰ ਹੁੰਦਾ ਹੈ। ਸੀਤਲਵਾੜ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇਣ 'ਤੇ ਦੋ ਜੱਜਾਂ ਦੀ ਬੈਂਚ ਵਿਚ ਸਹਿਮਤੀ ਨਾ ਬਣਨ ਤੋਂ ਬਾਅਦ ਤਿੰਨ ਜੱਜਾਂ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।