ਸੂਰਤ ਏਅਰਪੋਰਟ ''ਤੇ ਵਾਪਰੀ ਵੱਡੀ ਵਾਰਦਾਤ : CISF ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
Saturday, Jan 04, 2025 - 06:13 PM (IST)
ਸੂਰਤ : ਸ਼ਨੀਵਾਰ ਨੂੰ ਗੁਜਰਾਤ ਦੇ ਸੂਰਤ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਇਕ ਜਵਾਨ ਨੇ ਕਥਿਤ ਤੌਰ 'ਤੇ ਆਪਣੇ ਸਰਕਾਰੀ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਸੀਆਈਐਸਐਫ ਜਵਾਨ ਦੀ ਪਛਾਣ ਕਿਸ਼ਨ ਸਿੰਘ (32) ਵਜੋਂ ਹੋਈ ਹੈ, ਜਿਸ ਨੇ ਦੁਪਹਿਰ ਕਰੀਬ 2.10 ਵਜੇ ਹਵਾਈ ਅੱਡੇ ਦੇ ਟਾਇਲਟ ਵਿੱਚ ਖ਼ੁਦਕੁਸ਼ੀ ਕੀਤੀ।
ਇਹ ਵੀ ਪੜ੍ਹੋ - ਪਾਣੀ ਦੇ ਸਾਰੇ ਬਿੱਲ ਹੋਣਗੇ ਮੁਆਫ਼! ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਐਲਾਨ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੂਮਾਸ ਥਾਣੇ ਦੇ ਇੰਸਪੈਕਟਰ ਐਨਵੀ ਭਰਵਾੜ ਨੇ ਦੱਸਿਆ ਕਿ ਸਿੰਘ ਜੈਪੁਰ ਦਾ ਰਹਿਣ ਵਾਲਾ ਸੀ ਅਤੇ ਸੂਰਤ ਹਵਾਈ ਅੱਡੇ 'ਤੇ ਤਾਇਨਾਤ ਸੀ। ਉਹਨਾਂ ਦੱਸਿਆ ਕਿ ਸਿੰਘ ਨੇ ਆਪਣੇ ਢਿੱਡ ਵਿੱਚ ਗੋਲੀ ਮਾਰੀ ਹੈ। ਸਿੰਘ ਨੂੰ ਜ਼ਖਮੀ ਹਾਲਤ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਵਾਨ ਵੱਲੋਂ ਇਹ ਕਦਮ ਚੁੱਕਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8