ਧਿਆਨ ਭਟਕਾਉਣ ਲਈ ਜਾਰੀ ਕੀਤਾ ਗਿਆ ਸਰਜੀਕਲ ਸਟ੍ਰਾਇਕ ਦਾ ਵੀਡੀਓ: ਤੇਜ ਪ੍ਰਤਾਪ

06/29/2018 12:26:28 PM

ਪਟਨਾ— ਆਰ.ਜੇ.ਡੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਬੇਟੇ ਅਤੇ ਸਾਬਕਾ ਸਿਹਤ ਮੰਤਰੀ ਤੇਜ ਪ੍ਰਤਾਪ ਯਾਦਵ ਨੇ ਨਰਿੰਦਰ ਮੋਦੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਦੇਸ਼ 'ਚ ਮੁੱਖ ਸਮੱਸਿਆਵਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਜੀਕਲ ਸਟ੍ਰਾਇਕ ਦਾ ਵੀਡੀਓ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਨੂੰ ਟਵੀਟਰ 'ਤੇ ਤੇਜ ਪ੍ਰਤਾਪ ਯਾਦਵ ਨੇ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਨਿਊਨਤਮ ਪੱਧਰ 69 ਤੱਕ ਪੁੱਜਣ ਨੂੰ ਲੈ ਕੇ ਨਰਿੰਦਰ ਮੋਦੀ 'ਤੇ ਹਮਲਾ ਬੋਲਿਆ। 


ਉਨ੍ਹਾਂ ਨੇ ਦੋਸ਼ ਲਗਾਇਆ ਕਿ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗਦੀ ਕੀਮਤ, ਬੇਰੁਜ਼ਗਾਰੀ, ਪੈਟਰੋਲ ਦੀਆਂ ਵਧਦੀਆਂ ਕੀਮਤਾਂ, ਕਿਸਾਨਾਂ ਦੀਆਂ ਸਮੱਸਿਆ, ਨੀਰਵ ਮੋਦੀ ਅਤੇ ਲਲਿਤ ਮੋਦੀ ਵਰਗੇ ਲੋਕਾਂ ਦਾ ਦੇਸ਼ ਛੱਡ ਕੇ ਵਿਦੇਸ਼ ਭੱਜ ਜਾਣਾ, ਇਕ ਰਿਪੋਰਟ ਦਾ ਆÀਣਾ, ਜਿੱਥੇ ਭਾਰਤ ਦੀਆਂ ਔਰਤਾਂ ਲਈ ਸਭ ਤੋਂ ਅਸੁਰੱਖਿਅਤ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਾਣਬੁੱਝ ਕੇ ਪਾਕਿਸਤਾਨ ਦੇ ਉਪਰ ਸਰਜੀਕਲ ਸਟ੍ਰਾਇਕ ਦਾ ਵੀਡੀਓ ਜਾਰੀ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਮੁੱਖ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ।


Related News