''ਚੀਨ ਅਤੇ ਪਾਕਿ ''ਤੇ ਤੁਰੰਤ ਕਰਨਾ ਚਾਹੀਦੈ ਸਰਜੀਕਲ ਸਟ੍ਰਾਈਕ''

12/10/2020 8:18:25 PM

ਨਵੀਂ ਦਿੱਲੀ - ਸ਼ਿਵ ਸੈਨਾ ਆਗੂ ਸੰਜੇ ਰਾਉਤ ਨੇ ਕਿਹਾ ਜੇਕਰ ਕੇਂਦਰ ਦੇ ਇਕ ਮੰਤਰੀ ਇਹ ਜਾਣਕਾਰੀ ਦਿੰਦੇ ਹੈ ਕਿ ਜੋ ਕਿਸਾਨ ਅੰਦੋਲਨ ਚੱਲ ਰਿਹਾ ਇਸ ਦੇ ਪਿੱਛੇ ਚੀਨ ਅਤੇ ਪਾਕਿਸਤਾਨ ਦਾ ਹੱਥ ਹੈ, ਤਾਂ ਰੱਖਿਆ ਮੰਤਰੀ ਨੂੰ ਤੁਰੰਤ ਚੀਨ ਅਤੇ ਪਾਕਿ 'ਤੇ ਸਰਜੀਕਲ ਸਟ੍ਰਾਈਕ ਕਰਨਾ ਚਾਹੀਦਾ ਹੈ। ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵਿੱਚ ਮੰਤਰੀ ਰਾਓਸਾਹਿਬ ਦਾਨਵੇ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਪਿੱਛੇ ਚੀਨ ਅਤੇ ਪਾਕਿਸਤਾਨ ਦਾ ਹੱਥ ਹੈ। 
ਨੱਡਾ ਦੇ ਕਾਫਿਲੇ 'ਤੇ ਹਮਲੇ 'ਤੇ ਗ੍ਰਹਿ ਮੰਤਰਾਲਾ ਨੇ ਰਾਜਪਾਲ ਤੋਂ ਮੰਗੀ ਰਿਪੋਰਟ

ਸੰਜੇ ਰਾਉਤ ਨੇ ਕਿਹਾ ਕਿ ਰਾਸ਼ਟਰਪਤੀ, ਰੱਖਿਆ ਮੰਤਰੀ, ਪ੍ਰਧਾਨ ਮੰਤਰੀ ਅਤੇ ਹੋਮ ਮਿਨਿਸਟਰ ਨੂੰ ਇਸ ਮੁੱਦੇ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਥੇ ਹੀ ਕਿਸਾਨਾਂ ਦੇ ਮੁੱਦੇ 'ਤੇ ਚੀਨ ਅਤੇ ਪਾਕਿਸਤਾਨ ਨੂੰ ਘਸੀਟਣ 'ਤੇ ਸ਼ਿਵ ਸੈਨਾ ਨੇ ਕਿਹਾ ਕਿ ਬੀਜੇਪੀ ਲੀਡਰ ਆਪਣੇ ਹੋਸ਼ ਤੋਂ ਬਾਹਰ ਹਨ। ਸ਼ਿਵ ਸੈਨਾ ਬੁਲਾਰਾ ਅਤੇ ਸਾਬਕਾ ਕੇਂਦਰੀ ਮੰਤਰੀ ਅਰਵਿੰਦ ਸਾਵੰਤ ਨੇ ਪੀ.ਟੀ.ਆਈ. ਨੂੰ ਕਿਹਾ ਕਿ ਭਾਜਪਾ ਨੇਤਾ ਆਪਣੇ ਹੋਸ਼ ਤੋਂ ਬਾਹਰ ਹਨ ਕਿਉਂਕਿ ਉਨ੍ਹਾਂ ਨੇ ਮਹਾਰਾਸ਼ਟਰ ਵਿੱਚ ਸੱਤਾ ਗੁਆ ਦਿੱਤੀ ਹੈ।

ਰਾਓਸਾਹਿਬ ਦਾਨਵੇ ਨੇ ਬੁੱਧਵਾਰ ਨੂੰ ਇਹ ਵੀ ਦੋਸ਼ ਲਗਾਇਆ ਕਿ ਮੁਸਲਮਾਨਾਂ ਨੂੰ ਪਹਿਲਾਂ ਨਾਗਰਿਕਤਾ  (ਸੋਧ) ਐਕਟ (CAA) ਅਤੇ ਰਾਸ਼ਟਰੀ ਨਾਗਰਿਕ ਰਜਿਸਟਰ (NRC) ਲਈ ਗੁੰਮਰਾਹ ਕੀਤਾ ਗਿਆ ਸੀ ਪਰ ਜਿਵੇਂ ਕ‌ਿ ਉਹ ਆਪਣੀ ਕੋਸ਼ਿਸ਼ 'ਚ ਸਫਲ ਨਹੀਂ ਹੋਏ, ਹੁਣ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਸੀ ਕਿ ਨਵੇਂ ਕਾਨੂੰਨ   ਕਾਰਨ ਉਨ੍ਹਾਂ ਨੂੰ ਨੁਕਸਾਨ ਹੋਵੇਗਾ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।


Inder Prajapati

Content Editor

Related News