ਮਸ਼ਹੂਰ ਕਲਾਕਾਰ ਸੁਰਿੰਦਰ ਫਰਿਸ਼ਤਾ ਉਰਫ਼ ਘੁੱਲ੍ਹੇ ਸ਼ਾਹ 'ਆਪ' 'ਚ ਹੋਏ ਸ਼ਾਮਲ

Friday, Dec 25, 2020 - 12:12 PM (IST)

ਮਸ਼ਹੂਰ ਕਲਾਕਾਰ ਸੁਰਿੰਦਰ ਫਰਿਸ਼ਤਾ ਉਰਫ਼ ਘੁੱਲ੍ਹੇ ਸ਼ਾਹ 'ਆਪ' 'ਚ ਹੋਏ ਸ਼ਾਮਲ

ਨਵੀਂ ਦਿੱਲੀ (ਬਿਊਰੋ) : ਪੰਜਾਬ ਦੇ ਛੋਟੇ ਪਰਦੇ ਦੇ ਮਸ਼ਹੂਰ ਕਲਾਕਾਰ ਸੁਰਿੰਦਰ ਫਰਿਸ਼ਤਾ (ਘੁੱਲ੍ਹੇ ਸ਼ਾਹ) ਸਣੇ ਕਾਂਗਰਸ ਨੇਤਾ ਮਹੇਂਦਰ ਸਿੰਘ ਕੇਪੀ ਦੇ ਕਰੀਬੀ ਰਾਜਿੰਦਰ ਸਿੰਘ ਅਤੇ ਸਮਾਜ ਸੇਵੀ ਮਾਸਟਰ ਜਸਵਿੰਦਰ ਸਿੰਘ ਵੀਰਵਾਰ ਨੂੰ ਆਪ 'ਚ ਸ਼ਾਮਲ ਹੋ ਗਏ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪ੍ਰਦੇਸ਼ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ।

PunjabKesari

ਇਨ੍ਹਾਂ ਲੋਕਾਂ ਨੇ ਦੋਸ਼ ਲਾਏ ਕਿ ਪੰਜਾਬ 'ਚ ਸੱਤਾ 'ਚ ਰਹੇ ਕਾਂਗਰਸ ਅਤੇ ਅਕਾਲੀ-ਭਾਜਪਾ ਪਾਰਟੀ ਦੇ ਨੇਤਾਵਾਂ ਨੇ ਸਿਰਫ਼ ਆਪਣੀ ਹੀ ਜਾਇਦਾਦ ਬਣਾਈ। ਇਨ੍ਹਾਂ ਨੇਤਾਵਾਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਇਸੇ ਕਰਕੇ ਉਨ੍ਹਾਂ ਨੇ ਆਪ ਨੂੰ ਚੁਣਿਆ ਹੈ। ਪੰਜਾਬ 'ਚ ਬਦਲਾਅ ਇਹੀ ਪਾਰਟੀ ਲੈ ਕੇ ਆ ਸਕਦੀ ਹੈ। 

PunjabKesari

ਦੱਸ ਦਈਏ ਕਿ ਭਾਰਤ ਦੇਸ਼ 'ਚ ਸ਼ਾਸਨ ਚਲਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਸਿਆਸੀ ਪਾਰਟੀਆਂ ਮੌਜੂਦ ਹਨ। ਇਹ ਪਾਰਟੀਆਂ ਹਰ ਪੰਜ ਸਾਲ ਲਈ ਚੁਣੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਚੋਣ ਦੇਸ਼ ਦੇ ਲੋਕਾਂ ਵੱਲੋਂ ਕੀਤੀ ਜਾਂਦੀ ਹੈ। ਜਿਹੜੀ ਪਾਰਟੀ ਲੋਕਾਂ ਦੇ ਹੱਕਾਂ ਵਾਸਤੇ ਗੱਲ ਕਰਦੀ ਹੈ ਉਸ ਨੂੰ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਹੁੰਦੀ ਹੈ। ਪਿਛਲੇ ਕੁਝ ਸਾਲਾਂ ਦੌਰਾਨ ਦਿੱਲੀ ਵਿਖੇ ਇਕ ਅਜਿਹੀ ਹੀ ਪਾਰਟੀ ਦਾ ਜਨਮ ਹੋਇਆ ਸੀ। ਇਸ ਪਾਰਟੀ ਦਾ ਨਾਮ ਆਮ ਆਦਮੀ ਪਾਰਟੀ ਹੈ।

PunjabKesari

ਦੱਸਣਯੋਗ ਹੈ ਕਿ ਸੁਰਿੰਦਰ ਫਰਿਸ਼ਤਾ ਉਰਫ਼ ਘੁੱਲੇ ਸ਼ਾਹ ਟੀ. ਵੀ. ਜਗਤ ਦੇ ਮਸ਼ਹੂਰ ਕਲਾਕਾਰ ਹਨ, ਜਿਨ੍ਹਾਂ ਨੇ ਦੂਰਦਰਸ਼ਨ ਦੇ ਵੱਖ-ਵੱਖ ਪ੍ਰੋਗਰਾਮਾਂ ਸਮੇਤ ਕਈ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ। ਉੱਥੇ ਹੀ ਰਜਿੰਦਰ ਸਿੰਘ ਪਿਛਲੇ ਤਕਰੀਬਨ 23 ਸਾਲਾਂ ਤੋਂ ਸਿਆਸਤ 'ਚ ਹਨ। ਜਿੱਥੇ ਉਹ ਕਾਂਗਰਸੀ ਆਗੂ ਮਹੇਂਦਰ ਸਿੰਘ ਕੇਪੀ ਅਤੇ ਸੇਵਾ ਸਿੰਘ ਸੇਖਵਾਂ ਦੇ ਕਰੀਬੀ ਰਹਿ ਚੁਕੇ ਹਨ। ਮਾਸਟਰ ਜਸਵਿੰਦਰ ਸਿੰਘ ਸਿੱਖਿਆ ਵਿਭਾਗ 'ਚ ਅਧਿਆਪਕ ਦੇ ਅਹੁਦੇ ਤੋਂ ਰਿਟਾਇਰ ਹੋਏ ਹਨ, ਜੋ ਇਕ ਪ੍ਰਸਿੱਧ ਸਮਾਜ ਸੇਵਕ ਵੀ ਹਨ।

PunjabKesari

PunjabKesari

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News