ਬਿਹਾਰ ਸਰਕਾਰ ਨੇ ਕੇਂਦਰ ਤੋਂ ਕੀਤੀ ਸੁਸ਼ਾਂਤ ਮਾਮਲੇ ਦੀ CBI ਜਾਂਚ ਦੀ ਸਿਫ਼ਾਰਿਸ਼

08/04/2020 1:23:27 PM

ਬਿਹਾਰ- ਬਾਲੀਵੁੱਡ ਅਭਿਨੇਤਾ ਸੁਸ਼ਾਂਤ ਕੁਮਾਰ ਰਾਜਪੂਤ ਖੁਦਕੁਸ਼ੀ ਮਾਮਲਾ ਉਲਝਦਾ ਹੀ ਜਾ ਰਿਹਾ ਹੈ। ਉੱਥੇ ਹੀ ਸੁਸ਼ਾਂਤ ਕੇਸ 'ਚ ਹੁਣ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕੇਂਦਰ ਤੋਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਨੇ ਸੀ.ਬੀ.ਆਈ. ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਕੇਂਦਰ ਵਲੋਂ ਇਸ 'ਤੇ ਮਨਜ਼ੂਰੀ ਦਾ ਇੰਤਜ਼ਾਰ ਹੈ। ਸੁਸ਼ਾਂਤ ਸਿੰਘ ਦੇ ਪਿਤਾ ਕੇ.ਕੇ. ਸਿੰਘ ਨੇ ਮੰਗਲਵਾਰ ਨੂੰ ਹੀ ਨਿਤੀਸ਼ ਕੁਮਾਰ ਨਾਲ ਗੱਲਬਾਤ ਕਰ ਕੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਸੀ।

ਇਕ ਨਿਊਜ਼ ਚੈਨਲ ਨਾਲ ਗੱਲ ਕਰਦੇ ਹੋਏ ਨਿਤੀਸ਼ ਕੁਮਾਰ ਨੇ ਕਿਹਾ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨਾਲ ਅੱਜ ਮੇਰੀ ਗੱਲ ਹੋਈ ਸੀ, ਸਾਰੇ ਚਾਹੁੰਦੇ ਹਨ ਕਿ ਇਸ ਮਾਮਲੇ 'ਚ ਸੱਚਾਈ ਸਾਹਮਣੇ ਆਏ। ਮਰਹੂਮ ਅਭਿਨੇਤਾ ਦੇ ਪਿਤਾ ਦੀ ਮੰਗ ਦੇ ਆਧਾਰ 'ਤੇ ਹੀ ਬਿਹਾਰ ਸਰਕਾਰ, ਸੀ.ਬੀ.ਆਈ. ਜਾਂਚ ਦੀ ਸਿਫ਼ਾਰਿਸ਼ ਕਰੇਗੀ। ਬਿਹਾਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸ਼ਾਮ ਤੱਕ ਸਾਰੀ ਕਾਗਜ਼ੀ ਕਾਰਵਾਈ ਹੋਵੇਗੀ ਅਤੇ ਇਸ ਦੀ ਸਿਫ਼ਾਰਿਸ਼ ਕੇਂਦਰ ਨੂੰ ਭੇਜ ਦੇਵਾਂਗੇ।


DIsha

Content Editor

Related News