ਪੀ. ਐੱਮ. ਮੋਦੀ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ 'ਤੇ ਜਤਾਇਆ ਦੁੱਖ, ਜਾਣੋ ਕੀ ਕਿਹਾ

06/14/2020 4:55:01 PM

ਨਵੀਂ ਦਿੱਲੀ— ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਐਤਵਾਰ ਭਾਵ ਅੱਜ ਖੁਦਕੁਸ਼ੀ ਕਰ ਲਈ। ਉਨ੍ਹਾਂ ਨੇ ਮੁੰਬਈ ਸਥਿਤ ਆਪਣੇ ਘਰ 'ਚ ਫਾਂਸੀ ਲਾ ਕੇ ਜਾਨ ਦੇ ਦਿੱਤੀ। ਅਜੇ ਖੁਦਕੁਸ਼ੀ ਦੀ ਵਜ੍ਹਾ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਕੁਝ ਰਿਪੋਰਟਾਂ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਕੁਝ ਦਿਨਾਂ ਤੋਂ ਪਰੇਸ਼ਾਨੀ ਵਿਚ ਸਨ। ਇਸ ਖ਼ਬਰ ਨਾਲ ਫਿਲਮ ਜਗਤ ਵਿਚ ਸੋਗ ਦੀ ਲਹਿਰ ਹੈ ਅਤੇ ਇੰਡਸਟਰੀ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਜ਼ਾਹਰ ਕੀਤਾ ਹੈ। 

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕੀਤਾ—ਇਕ ਹੋਣਹਾਰ ਅਭਿਨੇਤਾ ਬਹੁਤ ਜਲਦੀ ਚਲਾ ਗਿਆ। ਉਨ੍ਹਾਂ ਨੇ ਟੀ. ਵੀ. ਅਤੇ ਫਿਲਮਾਂ 'ਚ ਸ਼ਾਨਦਾਰ ਕੰਮ ਕੀਤਾ। ਮਨੋਰੰਜਨ ਦੀ ਦੁਨੀਆ ਵਿਚ ਉਨ੍ਹਾਂ ਦੇ ਕੰਮਾਂ ਨੇ ਕਈ ਲੋਕਾਂ ਨੂੰ ਪ੍ਰੇਰਿਤ ਕੀਤਾ ਅਤੇ ਉਹ ਕਈ ਯਾਦਗਾਰ ਪ੍ਰਦਰਸ਼ਨਾਂ ਨੂੰ ਪਿੱਛੇ ਛੱਡ ਗਏ। ਉਨ੍ਹਾਂ ਦੇ ਦਿਹਾਂਤ ਤੋਂ ਹੈਰਾਨ ਹਾਂ। ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾ ਨਾਲ ਹੈ। ਓਮ ਸ਼ਾਂਤੀ।

ਦੱਸਣਯੋਗ ਹੈ ਕਿ ਮਸ਼ਹੂਕ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ 'ਚ ਆਪਣੇ ਘਰ 'ਚ ਫਾਂਸੀ ਲਾ ਕੇ ਜਾਨ ਦੇ ਦਿੱਤੀ। ਉਹ ਮਹਿਜ 34 ਸਾਲ ਦੇ ਸਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਟੀ. ਵੀ. ਐਕਟਰ ਤੋਂ ਕੀਤੀ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ 'ਕਿਸ ਦੇਸ਼ ਮੇਂ ਹੈ ਮੇਰਾ ਦਿਲ' ਨਾਮ ਤੋਂ ਸੀਰੀਅਲ 'ਚ ਕੰਮ ਕੀਤਾ ਸੀ। ਉਨ੍ਹਾਂ ਨੂੰ ਪਹਿਚਾਣ ਏਕਤਾ ਕਪੂਰ ਦੇ ਸੀਰੀਅਲ 'ਪਵਿੱਤਰ ਰਿਸ਼ਤਾ' ਤੋਂ ਮਿਲੀ। ਇਸ ਤੋਂ ਬਾਅਦ ਸੁਸ਼ਾਂਤ ਨੂੰ ਫਿਲਮਾਂ ਮਿਲਣ ਲੱਗੀਆਂ। ਸੁਸ਼ਾਂਤ ਸਭ ਤੋਂ ਜ਼ਿਆਦਾ ਸੁਰਖੀਆਂ ਵਿਚ ਉਸ ਸਮੇਂ ਆਏ, ਜਦੋਂ ਉਨ੍ਹਾਂ ਨੇ ਮਹਿੰਦਰ ਸਿੰਘ ਧੋਨੀ ਦੀ ਬਾਇਓਪਿਕ ਵਿਚ ਕੰਮ ਕੀਤਾ। ਸੁਸ਼ਾਂਤ ਨੇ ਇਕ ਤੋਂ ਬਾਅਦ ਇਕ ਕਈ ਸੁਪਰਹਿੱਟ ਫਿਲਮਾਂ ਵਿਚ ਕੰਮ ਕੀਤਾ ਸੀ।


Tanu

Content Editor

Related News