ਨਿਤੀਸ਼ ਫਿਰ ਬਿਹਾਰ ਨੂੰ ਜੰਗਲਰਾਜ ਵੱਲ ਲੈ ਜਾਣਾ ਚਾਹੁੰਦੇ ਹਨ : ਸੁਸ਼ੀਲ ਮੋਦੀ
Sunday, Sep 27, 2015 - 05:49 PM (IST)

ਸਮਸਤੀਪੁਰ- ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ''ਤੇ ਬਿਹਾਰ ਵਿਚ ਫਿਰ ਤੋਂ ਜੰਗਲਰਾਜ ਲਿਆਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਮੋਦੀ ਨੇ ਸਮਸਤੀਪੁਰ ਜ਼ਿਲੇ ਦੇ ਸਰਾਏਰੰਜਨ ਅਤੇ ਮੋਰਵਾ ਵਿਧਾਨ ਸਭਾ ਖੇਤਰ ਵਿਚ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਿਤੀਸ਼ ਕੁਮਾਰ ਬਿਹਾਰ ਨੂੰ ਫਿਰ ਤੋਂ ਜੰਗਲਰਾਜ ਵੱਲ ਧਕੇਲਣਾ ਚਾਹੁੰਦੇ ਹਨ, ਜਿਸ ਲਈ ਉਨ੍ਹਾਂ ਨੇ ਰਾਸ਼ਟਰੀ ਜਨਤਾ ਦਲ ਨਾਲ ਗਠਜੋੜ ਕੀਤਾ ਹੈ।
ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਨਿਤੀਸ਼ ਬਿਹਾਰ ਦੀ ਜਨਤਾ ਲਈ ਰਾਜਗ ਨੂੰ ਸਮਰਥਨ ਦੇਵੇਗੀ। ਬਿਹਾਰ ਵਿਚ ਬਦਲਾਅ ਦੀ ਲਹਿਰ ਚਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਦਾ ਵਿਸ਼ਵ ਪੱਧਰ ''ਤੇ ਮਾਣ ਅਤੇ ਸਨਮਾਨ ਵਧਿਆ ਹੈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।