ਕੇਂਦਰੀ ਮੰਤਰੀ ਮੰਡਲ ਦੇ ਫੇਰਬਦਲ ''ਤੇ ਸੁਸ਼ੀਲ ਮੋਦੀ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਵਧਾਈ

Monday, Sep 04, 2017 - 10:42 AM (IST)

ਪਟਨਾ—ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਕੇਂਦਰੀ ਮੰਤਰੀ 'ਚ ਹੋਏ ਫੇਰਬਦਲ 'ਤੇ ਆਪਣੀ ਖੁਸ਼ੀ ਜ਼ਾਹਿਰ  ਕਰਦੇ ਹੋਏ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਅਸ਼ਵਨੀ ਕੁਮਾਰ ਚੌਬੇ ਅਤੇ ਆਰ ਕੇ ਸਿੰਘ ਦੇ ਮੰਤਰੀ ਮੰਡਲ 'ਚ ਸ਼ਾਮਲ ਹੋਣ 'ਤੇ ਆਪਣੀ ਖੁਸ਼ੀ ਪ੍ਰਗਟ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਸਫਲ ਮੰਤਰੀ ਮੰਡਲ ਦੇ ਨਾਲ ਹੀ ਕੇਂਦਰ ਅਤੇ ਸੂਬਾ ਸਰਕਾਰ ਬਿਹਾਰ ਨੂੰ ਵਿਕਾਸ ਦੇ ਰਸਤੇ 'ਤੇ ਲੈ ਜਾਵੇਗੀ।
ਸੁਸ਼ੀਲ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਅਸ਼ਵਨੀ ਕੁਮਾਰ ਚੌਬੇ ਕੇਂਦਰ ਸਰਕਾਰ 'ਚ ਮਿਲੀ ਜ਼ਿੰਮੇਦਾਰੀ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਊਰਜਾ ਵਰਗੇ ਮਹੱਤਵਪੂਰਨ ਵਿਭਾਗ ਦੀ ਜ਼ਿੰਮੇਦਾਰੀ ਆਰ ਕੇ ਸਿੰਘ ਆਪਣੀ ਮਿਹਨਤ ਨਾਲ ਵਧੀਆ ਤਰੀਕੇ ਨਾਲ ਨਿਭਾਉਣ 'ਚ ਸਫਲ ਹੋਣਗੇ। ਮੋਦੀ ਨੇ ਕੇਂਦਰ ਸਰਕਾਰ ਦੇ ਮੰਤਰੀ ਗਿਰੀਰਾਜ ਸਿੰਘ ਦੀ ਪ੍ਰਮੋਸ਼ਨ 'ਤੇ ਵਧਾਈ ਦਿੱਤੀ।
ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਨਿਤਿਆਨੰਦ ਰਾਏ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਨਿਤਿਆਨੰਦ ਰਾਏ ਨੇ ਮੰਤਰੀ ਮੰਡਲ 'ਚ ਸ਼ਾਮਲ ਹੋਏ ਨਵੇਂ ਮੰਤਰੀਆਂ ਅਤੇ ਪ੍ਰੋਮਸ਼ਨ ਹੋਏ ਮੰਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਮੰਤਰੀ ਆਪਣੇ ਕੰਮ 'ਚ ਸਭ ਤੋਂ ਵਧੀਆ ਹਨ, ਇਸ ਨਾਲ ਬਿਹਾਰ ਅਤੇ ਸਮਾਜ ਦੇ ਵਿਕਾਸ ਨੂੰ ਗਤੀ ਮਿਲੇਗੀ।


Related News