ਸੁਸ਼ਮਾ ਨੇ ਜਲਾਲਾਬਾਦ ਹਮਲੇ ਦੀ ਕੀਤੀ ਨਿੰਦਾ, ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Monday, Jul 02, 2018 - 12:11 PM (IST)

ਸੁਸ਼ਮਾ ਨੇ ਜਲਾਲਾਬਾਦ ਹਮਲੇ ਦੀ ਕੀਤੀ ਨਿੰਦਾ, ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ— ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅਫਗਾਨਿਸਤਾਨ 'ਚ ਹੋਏ ਅੱਤਵਾਦੀ ਹਮਲੇ ਨੂੰ ਅੱਜ ਦੇਸ਼ ਦਾ ਸਭ ਤੋਂ ਵੱਡਾ ਹਮਲਾ ਦੱਸਿਆ ਹੈ। ਅਫਗਾਨਿਸਤਾਨ ਦੇ ਜਲਾਲਾਬਾਦ 'ਚ ਕੱਲ ਹੋਏ ਹਮਲੇ 'ਚ ਹਿੰਦੂਆਂ ਅਤੇ ਸਿੱਖਾਂ ਸਮੇਤ 20 ਲੋਕ ਮਾਰੇ ਗਏ। ਮੋਦੀ ਨੇ ਟਵੀਟ ਕਰਕੇ ਇਸ ਹਮਲੇ ਦੀ ਨਿੰਦਾ ਕੀਤਾ ਅਤੇ ਇਸ ਨੂੰ ਸਭ ਤੋਂ ਵੱਡਾ ਹਮਲਾ ਦੱਸਿਆ।
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਫਗਾਨਿਸਤਾਨ ਦੇ ਜਲਾਲਾਬਾਦ 'ਚ ਐਤਵਾਰ ਨੂੰ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸੰਕਟ ਦੇ ਇਸ ਸਮੇਂ 'ਚ ਭਾਰਤ ਪੀੜਤ ਪਰਿਵਾਰਾਂ ਨਾਲ ਹੈ। ਸਵਰਾਜ ਨੇ ਸੋਮਵਾਰ ਨੂੰ ਟਵੀਟ ਕਰਕੇ ਕਿਹਾ ਕਿ ਅਫਗਾਨਿਸਤਾਨ ਦੇ ਜਲਾਲਾਬਾਦ 'ਚ ਅੱਤਵਾਦੀ ਹਮਲੇ ਦੇ ਪੀੜਤ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ। ਸੰਕਟ ਦੇ ਇਸ ਸਮੇਂ 'ਚ ਮੈਂ ਉਨ੍ਹਾਂ ਦੇ ਨਾਲ ਹਾਂ। ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਹਮਲੇ 'ਚ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਨਾਲ ਅੱਜ ਸ਼ਾਮ ਇੱਥੇ ਮੁਲਾਕਾਤ ਕਰੇਗੀ। 


ਅਫਗਾਨਿਸਤਾਨ ਦੇ ਜਲਾਲਾਬਾਦ 'ਚ ਹੋਏ ਭਿਆਨਕ ਵਿਸਫੋਟ 'ਚ ਘੱਟ ਤੋਂ ਘੱਟ 20 ਲੋਕਾਂ ਦੀ ਮੌਤ ਹੋ ਗਈ, ਜਿਸ 'ਚ ਅਵਤਾਰ ਸਿੰਘ ਖਾਲਸਾ ਵੀ ਸ਼ਾਮਲ ਸਨ ਜੋ ਉਥੇ ਅਕਤੂਬਰ 'ਚ ਹੋਣ ਵਾਲੀਆਂ ਸੰਸਦੀ ਚੋਣਾਂ 'ਚ ਉਮੀਦਵਾਰ ਸਨ। ਹਮਲੇ ਦੇ ਸਮੇਂ ਸਿੱਖ ਸਮੁਦਾਇ ਦੇ ਲੋਕ ਰਾਸ਼ਟਰਪਤੀ ਅਸ਼ਰਫ ਗਨੀ ਨਾਲ ਮਿਲਣ ਜਾ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਹਮਲੇ 'ਚ ਜ਼ਖਮੀ ਹੋਏ ਜ਼ਿਆਦਾਤਰ ਲੋਕ ਸਿੱਖ ਸਮੁਦਾਇ ਦੇ ਹਨ।


Related News