ਲੋਕ ਸਭਾ ਦੀ ਚੋਣ ਨਹੀਂ ਲੜਾਂਗੀ: ਸੁਸ਼ਮਾ ਸਵਰਾਜ

Tuesday, Nov 20, 2018 - 04:22 PM (IST)

ਲੋਕ ਸਭਾ ਦੀ ਚੋਣ ਨਹੀਂ ਲੜਾਂਗੀ: ਸੁਸ਼ਮਾ ਸਵਰਾਜ

ਨਵੀਂ ਦਿੱਲੀ-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਨੇਤਾ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ 2019 ਲੋਕਸਭਾ ਦੀਆਂ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਇੰਦੌਰ ’ਚ ਮੀਡੀਆ ਨਾਲ ਗੱਲ ਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਕਾਰਨਾਂ ਦੇ ਚੱਲਦਿਆਂ ਉਹ ਚੋਣਾਂ ਨਹੀਂ ਲੜੇਗੀ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਪਾਰਟੀ ਨੂੰ ਇਸ ਸੰਬੰਧੀ ਆਪਣੇ ਇਰਾਦਿਆਂ ਬਾਰੇ ਦੱਸ ਦਿੱਤਾ ਹੈ।

ਸੁਸ਼ਮਾ ਸਵਰਾਜ ਇਸ ਸਮੇਂ ਮੱਧ ਪ੍ਰਦੇਸ਼ ’ਚ ਹੈ। ਉਹ ਵਿਧਾਨ ਸਭਾ ਦੇ ਮੱਦੇਨਜ਼ਰ ਬੀ. ਜੇ. ਪੀ. ਦੇ ਪ੍ਰਚਾਰ ਮੁਹਿੰਮ ’ਚ ਹੈ। ਇਸੇ ਆਦੇਸ਼ ’ਚ ਉਹ ਮੰਗਲਵਾਰ ਨੂੰ ਇੰਦੌਰ ਪਹੁੰਚੀ, ਜਿੱਥੇ ਉਨ੍ਹਾਂ ਨੇ ਇਹ ਬਿਆਨ ਦਿੱਤਾ ਹੈ। ਰਿਪੋਰਟ ਅਨੁਸਾਰ ਉਨ੍ਹਾਂ ਨੇ ਆਪਣੇ ਇਸ ਫੈਸਲੇ ਤੋਂ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਵੀ ਦੱਸ ਦਿੱਤਾ ਸੀ।

ਸੁਸ਼ਮਾ ਸਵਰਾਜ ਮੱਧ ਪ੍ਰਦੇਸ਼ ਦੇ ਵਿਧੀਸ਼ਾ ਤੋਂ ਸੰਸਦ ਮੈਂਬਰ ਹਨ। ਪਿਛਲੇ ਕੁਝ ਮਹੀਨਿਆਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਸਿਹਤ ਕਾਰਨਾਂ ਕਰਕੇ ਅਗਲਾ ਲੋਕ ਸਭਾ ਦੀ ਚੋਣ ਨਹੀਂ ਲੜੇਗੀ। ਅੰਦਾਜ਼ਾ ਇਹ ਵੀ ਲਗਾਇਆ ਜਾ ਰਿਹਾ ਹੈ ਕਿ ਬੀ. ਜੇ. ਪੀ. ਹੁਣ ਰਾਜ ਸਭਾ ਦੇ ਦੁਆਰਾ ਸੰਸਦ ਨੂੰ ਭੇਜੇਗੀ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਸਿਹਤ ਪਿਛਲੇ ਕਈ ਮਹੀਨਿਆਂ ਤੋਂ ਠੀਕ ਨਹੀਂ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਕਈ ਵਾਰ ਹਸਪਤਾਲ ਵੀ ਜਾਣਾ ਪਿਆ ਸੀ।


author

Iqbalkaur

Content Editor

Related News