BJP ਦਫਤਰ ਲਿਆਂਦੀ ਗਈ ਸੁਸ਼ਮਾ ਦੀ ਮ੍ਰਿਤਕ ਦੇਹ, ਅੰਤਿਮ ਦਰਸ਼ਨਾਂ ਲਈ ਲੱਗੀ ਭੀੜ

Wednesday, Aug 07, 2019 - 01:26 PM (IST)

BJP ਦਫਤਰ ਲਿਆਂਦੀ ਗਈ ਸੁਸ਼ਮਾ ਦੀ ਮ੍ਰਿਤਕ ਦੇਹ, ਅੰਤਿਮ ਦਰਸ਼ਨਾਂ ਲਈ ਲੱਗੀ ਭੀੜ

ਨਵੀਂ ਦਿੱਲੀ— ਭਾਜਪਾ ਦੀ ਸੀਨੀਅਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਭਾਜਪਾ ਦਫਤਰ ਲਿਆਂਦੀ ਗਈ ਹੈ। ਜਿੱਥੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਨੇ ਉਨ੍ਹਾਂ ਦੀ ਮ੍ਰਿਤਕ ਦੇਹ 'ਤੇ ਭਾਜਪਾ ਦਾ ਝੰਡਾ ਰੱਖਿਆ ਹੈ। ਭਾਜਪਾ ਸ਼ਾਸਿਤ ਪ੍ਰਦੇਸ਼ ਦੇ ਕਈ ਮੁੱਖ ਮੰਤਰੀ, ਆਮ ਵਰਕਰ ਇੱਥੇ ਸੁਸ਼ਮਾ ਨੂੰ ਸ਼ਰਧਾਂਜਲੀ ਦੇ ਰਹੇ ਹਨ। ਸੁਸ਼ਮਾ ਸਵਰਾਜ ਦਾ ਦੁਪਹਿਰ 3 ਵਜੇ ਦੇ ਕਰੀਬ ਲੋਧੀ ਰੋਡ ਸਥਿਤ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕੀਤਾ ਜਾਵੇਗਾ। 

PunjabKesari
ਜਿਵੇਂ ਹੀ ਸਵਰਾਜ ਦੇ ਦਿਹਾਂਤ ਦੀ ਖ਼ਬਰ ਮਿਲੀ ਤਾਂ ਦੇਸ਼ ਭਰ ਵਿਚ ਸੋਗ ਦੀ ਲਹਿਰ ਦੌੜ ਗਈ। ਸਿਹਤ ਮੰਤਰੀ ਡਾ. ਹਰਸ਼ਵਰਧਨ, ਰੱਖਿਆ ਮੰਤਰੀ ਰਾਜਨਾਥ ਸਿੰਘ, ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਸਮੇਤ ਕਈ ਹੋਰ ਕੇਂਦਰੀ ਮੰਤਰੀ ਅਤੇ ਪਾਰਟੀ ਨੇਤਾ ਏਮਜ਼ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਸੁਸ਼ਮਾ ਸਵਰਾਜ ਲੰਬੇ ਸਮੇਂ ਤੋਂ ਬੀਮਾਰ ਸੀ, ਜਿਸ ਕਾਰਨ ਉਨ੍ਹਾਂ ਨੇ ਲੋਕ ਸਭਾ ਚੋਣਾਂ 2019 ਨਹੀਂ ਲੜੀਆਂ ਸਨ।


ਇੱਥੇ ਦੱਸ ਦੇਈਏ ਕਿ ਸੁਸ਼ਮਾ ਸਵਰਾਜ ਦਾ ਮੰਗਲਵਾਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। 67 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਏਮਜ਼ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿਚ ਪਤੀ ਸਵਰਾਜ ਕੌਸ਼ਲ ਅਤੇ ਇਕ ਬੇਟੀ ਬਾਂਸੁਰੀ ਸਵਰਾਜ ਹੈ। 


author

Tanu

Content Editor

Related News