ਫਰਜ਼ੀ ਏਜੰਟਾਂ 'ਤੇ ਹੋਵੇਗੀ ਕਾਰਵਾਈ : ਖੱਟੜ

01/21/2019 5:39:35 PM

ਹਰਿਆਣਾ— ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਰਾਜ ਸਰਕਾਰ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲਿਆਂ 'ਤੇ ਸਖਤ ਕਾਰਵਾਈ ਕਰਨ ਲਈ ਵਿਸ਼ੇਸ਼ ਸੈੱਲ ਸਥਾਪਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਗੈਰ-ਕਾਨੂੰਨੀ ਰੂਪ ਨਾਲ ਵਿਦੇਸ਼ ਭੇਜਣ ਵਾਲੇ 21 ਲੋਕਾਂ ਦੇ ਖਿਲਾਫ ਪ੍ਰਦੇਸ਼ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਜਲਦ ਹੀ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸ਼੍ਰੀ ਖੱਟੜ ਨੇ ਇਹ ਜਾਣਕਾਰੀ ਐਤਵਾਰ ਨੂੰ ਵਾਰਾਣਸੀ 'ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਦੌਰਾਨ ਉਸ ਸਮੇਂ ਦਿੱਤੀ, ਜਦੋਂ ਸ਼੍ਰੀਮਤੀ ਸਵਰਾਜ ਨੇ ਹਰਿਆਣਾ 'ਚ ਸਰਗਰਮ ਅਜਿਹੇ ਏਜੰਟਾਂ ਦਾ ਜ਼ਿਕਰ ਕੀਤਾ, ਜੋ ਬਿਨਾਂ ਵੀਜ਼ੇ ਦੇ ਹੀ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜ ਦਿੰਦੇ ਹਨ ਅਤੇ ਉੱਥੇ ਜਾ ਕੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਏਜੰਟਾਂ ਦੀ ਪਛਾਣ ਕਰ ਕੇ ਉਨ੍ਹਾਂ 'ਤੇ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਪ੍ਰਦੇਸ਼ ਦੇ ਲੋਕਾਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰਵਾਉਣਾ ਚਾਹੁੰਦੀ ਹੈ, ਜਿਸ ਲਈ ਹਰਿਆਣਾ ਨੂੰ ਵਿਦੇਸ਼ ਮੰਤਰਾਲੇ ਦੀ ਮਦਦ ਦੀ ਲੋੜ ਹੈ। ਮੁੱਖ ਮੰਤਰੀ ਦੀ ਅਪੀਲ 'ਤੇ ਸ਼੍ਰੀਮਤੀ ਸਵਰਾਜ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਹਰਿਆਣਾ ਦੇ ਲੋਕਾਂ ਦੇ ਕਰਤਾਰਪੁਰ 'ਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਲਈ ਵਿਦੇਸ਼ ਮੰਤਰਾਲਾ ਹਰ ਸੰਭਵ ਮਦਦ ਕਰੇਗਾ ਅਤੇ ਕਰਤਾਰਪੁਰ ਜਾਣ ਲਈ ਜੋ ਵੀ ਰਸਮਾਂ ਹੋਣਗੀਆਂ, ਉਨ੍ਹਾਂ ਦੇ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਲਗਭਗ ਇਕ ਘੰਟੇ ਤੱਕ ਚੱਲੀ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਦੀ ਵਿਦੇਸ਼ ਮੰਤਰੀ ਨਾਲ ਕਈ ਮੁੱਦਿਆਂ 'ਤੇ ਚਰਚਾ ਹੋਈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਰਿਆਣਾ ਸਰਕਾਰ ਦੇ ਲੋਕਾਂ ਨੂੰ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਵਾ ਚੁਕੀ ਹੈ।


DIsha

Content Editor

Related News