ਸ਼੍ਰੀਲੰਕਾ ਧਮਾਕਾ: ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਕੀਤੇ ਜਾਰੀ
Sunday, Apr 21, 2019 - 11:36 AM (IST)

ਨਵੀਂ ਦਿੱਲੀ— ਸ਼੍ਰੀਲੰਕਾ ਦੀਆਂ 3 ਚਰਚਾਂ ਅਤੇ 3 ਹੋਟਲਾਂ 'ਚ ਹੋਏ ਧਮਾਕਿਆਂ 'ਚ ਹੁਣ ਤਕ 42 ਲੋਕਾਂ ਦੀ ਮੌਤ ਅਤੇ ਲਗਭਗ 300 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਇਸ ਖਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ 'ਚ ਭਾਰਤੀ ਮੂਲ ਦੇ ਲੋਕ ਸ਼੍ਰੀਲੰਕਾ 'ਚ ਰਹਿੰਦੇ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਦੱਸਿਆ ਕਿ ਉਹ ਕੋਲੰਬੋ 'ਚ ਸਥਿਤ ਭਾਰਤੀ ਦੂਤਘਰ ਨਾਲ ਲਗਾਤਾਰ ਸੰਪਰਕ 'ਚ ਹਨ ਅਤੇ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਭਾਰਤੀ ਦੂਤਘਰ ਨੇ ਟਵੀਟ ਕਰਕੇ ਭਾਰਤੀ ਨਾਗਰਿਕਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਮਦਦ ਲਈ ਸ਼੍ਰੀਲੰਕਾ ਦੇ ਨੰਬਰਾਂ 'ਤੇ ਸੰਪਰਕ ਕਰਨ (+94777903082, +94112422788, +94112422789) । ਲੋਕ ਸ਼੍ਰੀਲੰਕਾ ਦੇ ਨੰਬਰਾਂ ਤੋਂ ਇਲਾਵਾ ਇਨ੍ਹਾਂ ਭਾਰਤੀ ਨੰਬਰਾਂ 'ਤੇ ਵੀ ਸੰਪਰਕ ਕਰ ਸਕਦੇ ਹਨ (+94777902082, 94772234176)
ਦੱਸਿਆ ਜਾਂਦਾ ਹੈ ਕਿ ਇਸ ਧਮਾਕੇ 'ਚ ਦਰਜਨਾਂ ਲੋਕਾਂ ਦੇ ਮਾਰੇ ਜਾਣ ਅਤੇ ਸੈਕੜੇ ਲੋਕਾਂ ਦੇ ਜ਼ਖਮੀ ਹੋਣ ਬਾਰੇ ਜਾਣਕਾਰੀ ਮਿਲੀ ਹੈ।