ਕੋਰੋਨਾ ਵਾਇਰਸ ਦੀ ਭਾਰਤ ''ਚ ਦਸਤਕ! ਜੈਪੁਰ ਦੇ ਹਸਪਤਾਲ ''ਚ ਵਿਦਿਆਰਥੀ ਭਰਤੀ

01/27/2020 9:07:36 AM

ਜੈਪੁਰ— ਚੀਨ 'ਚ ਕੋਰੋਨਾ ਵਾਇਰਸ ਨਾਲ ਹੜਕੰਪ ਮਚਿਆ ਹੋਇਆ ਹੈ ਤੇ ਦੁਨੀਆ ਦੇ ਹੋਰ ਹਿੱਸਿਆਂ 'ਚ ਇਸ ਨਾਲ ਨਜਿੱਠਣ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਭਾਰਤ 'ਚ ਐਤਵਾਰ ਨੂੰ ਜੈਪੁਰ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ। ਉਸ ਨੂੰ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਨਾਲ ਪੀੜਤ ਲੜਕਾ ਚੀਨ 'ਚ ਪੜ੍ਹ ਰਿਹਾ ਹੈ। ਇਸ ਬੀਮਾਰੀ ਦਾ ਲੱਛਣ ਮਿਲਣ ਦੇ ਬਾਅਦ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜੈਪੁਰ ਦੇ ਐੱਸ. ਐੱਮ. ਐੱਸ. ਹਸਪਤਾਲ ਦੇ ਸੁਪਰਡੈਂਟ ਡੀ. ਐੱਸ. ਮੀਣਾ ਨੇ ਪੁਸ਼ਟੀ ਕੀਤੀ ਹੈ ਕਿ ਇਕ ਮਰੀਜ਼ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਸ ਦਾ ਸੈਂਪਲ ਟੈਸਟ ਲਈ ਭੇਜਿਆ ਜਾਵੇਗਾ। ਅਜੇ ਕੋਰੋਨਾ ਵਾਇਰਸ ਦੇ ਮਾਮਲੇ ਦੀ ਪੁਸ਼ਟੀ ਨਹੀਂ ਹੋਈ ਹੈ। ਉੱਥੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਹੁਣ ਤਕ ਚੀਨ 'ਚ ਕੋਈ ਵੀ ਭਾਰਤੀ ਕੋਰੋਨਾ ਵਾਇਰਸ ਦੇ ਪ੍ਰਕੋਪ ਨਾਲ ਪ੍ਰਭਾਵਿਤ ਨਹੀਂ ਹੋਇਆ ਹੈ।
ਚੀਨ 'ਚ ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਮਰਨ ਵਾਲਿਆਂ ਦੀ ਗਿਣਤੀ 80 ਹੋ ਗਈ ਹੈ, ਜਦਕਿ ਵਾਇਰਸ ਨਾਲ ਪੀੜਤਾਂ ਦੀ ਗਿਣਤੀ 1,975 ਤਕ ਪੁੱਜ ਗਈ ਹੈ।


Related News