ਦਿੱਲੀ ਦੀ ਰੋਹਿਣੀ ਅਦਾਲਤ ਕੰਪਲੈਕਸ ’ਚ ਧਮਾਕਾ, ਮਚੀ ਅਫੜਾ-ਦਫੜੀ

Thursday, Dec 09, 2021 - 01:27 PM (IST)

ਦਿੱਲੀ ਦੀ ਰੋਹਿਣੀ ਅਦਾਲਤ ਕੰਪਲੈਕਸ ’ਚ ਧਮਾਕਾ, ਮਚੀ ਅਫੜਾ-ਦਫੜੀ

ਨਵੀਂ ਦਿੱਲੀ— ਦਿੱਲੀ ਦੀ ਰੋਹਿਣੀ ਜ਼ਿਲ੍ਹਾ ਅਦਾਲਤ ਕੰਪਲੈਕਸ ’ਚ ਵੀਰਵਾਰ ਯਾਨੀ ਕਿ ਅੱਜ ਸਵੇਰੇ ਧਮਾਕਾ ਹੋ ਗਿਆ, ਜਿਸ ਤੋਂ ਬਾਅਦ ਅਫੜਾ-ਦਫੜੀ ਮਚ ਗਈ। ਸੂਤਰਾਂ ਨੇ ਦੱਸਿਆ ਕਿ ਅਦਾਲਤ ਕੰਪਲੈਕਸ ਵਿਚ ਅੱਜ ਇਕ ਲੈਪਟਾਪ ’ਚ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ’ਚ 2 ਲੋਕ ਮਾਮੂਲੀ ਰੂਪ ਨਾਲ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਪੂਰੇ ਮਾਮਲੇ ਦੀ ਦਿੱਲੀ ਪੁਲਸ ਦੀ ਸਪੈਸ਼ਲ ਸੈਨ ਵਲੋਂ ਜਾਂਚ ਕੀਤੀ ਜਾ ਰਹੀ ਹੈ। ਫਾਇਰ ਬਿ੍ਰਗੇਡ ਦੇ ਅਧਿਕਾਰੀਆਂ ਮੁਤਾਬਕ ਸਵੇਰੇ 10:40 ਵਜੇ ਰੋਹਿਣੀ ਅਦਾਲਤ ’ਚ ਧਮਾਕੇ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਘਟਨਾ ਵਾਲੀ ਥਾਂ ’ਤੇ 7 ਅੱਗ ਬੁਝਾਊ ਗੱਡੀਆਂ ਭੇਜੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤ ਵਿਚ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। 

ਓਧਰ ਸੂਚਨਾ ਮਿਲਦੇ ਹੀ ਰੋਹਿਣੀ ਜ਼ਿਲ੍ਹੇ ਦੇ ਡੀ. ਸੀ. ਪੀ. ਅਤੇ ਏ. ਸੀ. ਪੀ. ਆਰਤੀ ਸ਼ਰਮਾ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਜਾਂਚ ’ਚ ਵੇਖਿਆ ਕਿ ਇਲੈਕਟ੍ਰਾਨਿਕ ਡਿਵਾਈਸ ’ਚ ਧਮਾਕਾ ਹੋਇਆ। ਇਸ ਤੋਂ ਬਾਅਦ ਲੋਕਾਂ ’ਚ ਅਫੜਾ-ਦਫੜੀ ਮਚ ਗਈ। ਪੁਲਸ ਮਾਮਲੇ ਦੀ ਜਾਂਚ ’ਚ ਜੁੱਟ ਗਈ ਹੈ। ਦਿੱਲੀ ਪੁਲਸ ਨੇ ਘੇਰਾਬੰਦੀ ਕਰਦੇ ਹੋਏ ਸੁਰੱਖਿਆ ਵਧਾ ਦਿੱਤੀ ਹੈ। ਰੋਹਿਣੀ ਕੋਰਟ ’ਚ ਚੱਲ ਰਹੀ ਸਾਰੇ ਮਾਮਲਿਆਂ ਦੀ ਕਾਰਵਾਈ ਰੋਕ ਦਿੱਤੀ ਗਈ ਹੈ।


author

Tanu

Content Editor

Related News