ਜੰਮੂ-ਕਸ਼ਮੀਰ : ਸ਼ੱਕੀ IED ਮਿਲਣ ਨਾਲ ਹੜਕੰਪ, ਸੁਰੱਖਿਆ ਬਲਾਂ ਨੇ ਇਲਾਕਾ ਕੀਤਾ ਸੀਲ
Thursday, Feb 05, 2026 - 04:02 PM (IST)
ਰਾਜੌਰੀ : ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਖਬਲਾਨ ਇਲਾਕੇ ਵਿਚ ਵੀਰਵਾਰ ਨੂੰ ਇਕ ਸ਼ੱਕੀ ਇੰਪ੍ਰੋਵਾਈਜ਼ਡ ਐਕਸਪਲੋਜ਼ਨ ਡਿਵਾਈਜ਼ (IED) ਮਿਲਣ ਨਾਲ ਹੜਕੰਪ ਮਚ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਅਹਿਤਿਆਤ ਦੇ ਤੌਰ ਉੱਤੇ ਇਲਾਕੇ ਦੀ ਘੇਰਾਬੰਦੀ ਕਰ ਕੇ ਉਸ ਨੂੰ ਸੀਲ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਸਥਾਨਕ ਲੋਕਾਂ ਵੱਲੋਂ ਇਕ ਸ਼ੱਕੀ ਵਸਤੂ ਦੀ ਸੂਚਨਾ ਦਿੱਤੇ ਜਾਣ ਤੋਂ ਬਾਅਦ ਸੁਰੱਖਿਆ ਬਲ ਤੁਰੰਤ ਮੌਕੇ ਉੱਤੇ ਪਹੁੰਚ ਗਏ। ਜਾਂਚ ਦੌਰਾਨ ਉਸ ਵਸਤੂ ਦੀ ਪਛਾਣ IED ਦੇ ਰੂਪ ਵਿਚ ਕੀਤੀ ਗਈ। ਇਸ ਤੋਂ ਬਾਅਦ ਬੰਬ ਨਿਰੋਧਕ ਦਸਤਾ ਮੌਕੇ ਉੱਤੇ ਬੁਲਾਇਆ ਗਿਆ, ਜਿਸ ਨੇ ਸੁਰੱਖਿਅਤ ਤਰੀਕੇ ਨਾਲ ਧਮਾਕਾਖੇਜ਼ ਸਮੱਗਰੀ ਨੂੰ ਨਾਕਾਮ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ। ਸੁਰੱਖਿਆ ਦੇ ਮੱਦੇਨਜ਼ਰ ਨੇੜੇ ਦੇ ਇਲਾਕੇ ਨੂੰ ਖਾਲੀ ਕਰਾ ਕੇ ਘੇਰਾਬੰਦੀ ਕੀਤੀ ਗਈ। ਫਿਲਹਾਲ ਪੁਲਸ ਤੇ ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
